ਦੀਨਾ ਕਾਂਗੜਾ ’ਚ ਸਮਾਗਮ 23 ਨੂੰ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਸਿਹੌੜਾ ਨੇ ਦੱਸਿਆ ਕਿ 23 ਨਵੰਬਰ ਨੂੰ ਦੀਨਾ-ਕਾਂਗੜਾ, ਜਿੱਥੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਨੇ ਔਰੰਗਜੇਬ ਨੂੰ ਜ਼ਫ਼ਰਨਾਮਾ ਲਿਖਿਆ ਸੀ, ਵਿੱਚ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਸਮਾਗਮ ਕਰਵਾਇਆ ਜਾ...
Advertisement
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਬਲਵਿੰਦਰ ਸਿੰਘ ਸਿਹੌੜਾ ਨੇ ਦੱਸਿਆ ਕਿ 23 ਨਵੰਬਰ ਨੂੰ ਦੀਨਾ-ਕਾਂਗੜਾ, ਜਿੱਥੇ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਨੇ ਔਰੰਗਜੇਬ ਨੂੰ ਜ਼ਫ਼ਰਨਾਮਾ ਲਿਖਿਆ ਸੀ, ਵਿੱਚ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੰਨਾ, ਪਾਇਲ ਤੇ ਸਮਰਾਲਾ ਤੋਂ ਸੰਗਤ ਨੂਂ ਲਿਜਾਣ ਤੇ ਛੱਡਣ ਦਾ ਬੱਸਾਂ ਰਾਹੀਂ ਪ੍ਰਬੰਧ ਕੀਤਾ ਗਿਆ ਹੈ।
ਜਥੇਦਾਰ ਸਿਹੌੜਾ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਤਰਨ ਤਾਰਨ ਜ਼ਿਮਨੀ ਚੋਣ ਵਿੱਚ ਦੂਜੇ ਨੰਬਰ ’ਤੇ ਆਉਣਾ ਵੋਟਿੰਗ ਮਸ਼ੀਨਾਂ ਦੀ ਹੇਰਾਫੇਰੀ ਦਾ ਨਤੀਜਾ ਹੈ। ਇਸ ਮੌਕੇ ਜਥੇ ਸੁਰਜੀਤ ਸਿੰਘ ਕੋਚ, ਜਥੇਦਾਰ ਬਲਵਿੰਦਰ ਸਿੰਘ ਖਾਲਸਾ, ਤਰਸੇਮ ਸਿੰਘ ਅੜੈਚਾ ਵੀ ਹਾਜ਼ਰ ਸਨ।
Advertisement
Advertisement
