ਮਕਸੂਦੜਾ ਵਿੱਚ ਸੰਤ ਬਲਜਿੰਦਰ ਸਿੰਘ ਨਮਿੱਤ ਸਮਾਗਮ
ਰਾੜਾ ਸਾਹਿਬ ਦੇ ਮੁਖੀ ਰਹੇ ਸੰਤ ਬਾਬਾ ਬਲਜਿੰਦਰ ਸਿੰਘ ਦੇ ਜਨਮ ਅਸਥਾਨ ਪਿੰਡ ਮਕਸੂਦੜਾ ਦੇ ਗੁਰਦੁਆਰਾ ਸਿੰਘ ਸਭਾ ਚੰਨੋਂ ਪੱਤੀ ਮਕਸੂਦੜਾ ਵਿੱਚ ਅੱਜ ਉਨ੍ਹਾਂ ਦੀ ਯਾਦ ’ਚ ਸਮਾਗਮ ਕਰਵਾਇਆ ਗਿਆ ਤੇ ਉਨ੍ਹਾਂ ਨਮਿੱਤ ਰੱਖੇ ਪਾਠ ਭੋਗ ਪਾਇਆ ਗਿਆ। ਇਸ ਮੌਕੇ ਕੀਰਤਨੀ ਜਥੇ ਨੇ ਸੰਗਤ ਨੂੰ ਰੱਬੀ ਬਾਣੀ ਸੁਣਾਈ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਕਮੇਟੀ ਦੇ ਪ੍ਰਧਾਨ ਡਾ. ਰਣਜੀਤ ਸਿੰਘ ਨੇ ਉਨ੍ਹਾਂ ਦੇ ਨਾਲ ਪੜ੍ਹਨ ਸਮੇਂ ਦੀਆਂ ਯਾਦਾਂ ਸਾਂਝੀਆਂ ਕੀਤੀਆਂ ਤੇ ਪੁੱਜੀ ਸੰਗਤ ਦਾ ਧੰਨਵਾਦ ਕੀਤਾ।
ਸਟੇਜ ਦੀ ਸੇਵਾ ਭਾਈ ਹਰਦੇਵ ਸਿੰਘ ਦੋਰਾਹਾ ਵੱਲੋਂ ਨਿਭਾਈ ਗਈ। ਇਸ ਸਮੇਂ ਸੰਤਾਂ ਮਹਾਂਪੁਰਸ਼ਾਂ ਤੇ ਹੋਰ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਕੀਰਤਨੀ ਜਥੇ ਦੇ ਮੁਖੀ ਭਾਈ ਬਾਵਾ ਸਿੰਘ, ਕਥਾ ਵਾਚਕ ਬਾਬਾ ਅਮਰ ਸਿੰਘ ਰਾੜਾ ਸਾਹਿਬ, ਬਾਬਾ ਵਿਸਾਖਾ ਸਿੰਘ ਕਲਿਆਣ, ਬਾਬਾ ਦਰਸ਼ਨ ਸਿੰਘ ਢੱਕੀ ਸਾਹਿਬ ਵਾਲਿਆਂ ਦਾ ਜੱਥਾ, ਭਾਈ ਜਸਵੀਰ ਸਿੰਘ ਡੇਰਾ ਮਹਿਮੇਸ਼ਾਹ ਲੋਪੋਂ, ਭਾਈ ਲਖਵਿੰਦਰ ਸਿੰਘ, ਭਾਈ ਰਣਵੀਰ ਸਿੰਘ, ਮਹੰਤ ਪ੍ਰੀਤਮ ਦਾਸ, ਮਹੰਤ ਯਸ਼ਵਿੰਦਰਪਾਲ ਬਾਵਾ, ਇੰਜਨੀਅਰ ਜਗਦੇਵ ਸਿੰਘ ਬੋਪਾਰਾਏ, ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲ੍ਹਾ, ਭਾਈ ਗੁਰਨਾਮ ਸਿੰਘ ਅੜੈਚਾ, ਭਰਾ ਗੋਬਿੰਦਰ ਸਿੰਘ ਸੋਹਲ, ਰਾਜਿੰਦਰ ਸਿੰਘ ਬਿੱਲੂ, ਡਾ. ਸੁਰਿੰਦਰ ਸਿੰਘ ਸ਼ਾਹਪੁਰ, ਗੁਰਪ੍ਰੀਤ ਸਿੰਘ ਲਾਪਰਾਂ, ਸਰਪੰਚ ਭਾਗ ਸਿੰਘ, ਸਾਬਕਾ ਸਰਪੰਚ ਠਾਕਰ ਸਿੰਘ, ਦਵਿੰਦਰ ਸਿੰਘ ਬਿੱਲੂ, ਜੁਗਰਾਜ ਸਿੰਘ, ਭਾਈ ਕਰਨੈਲ ਸਿੰਘ ਅਹਿਮਦਗੜ੍ਹ ਤੋਂ ਇਲਾਵਾ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ।