ਬਾਬਾ ਬੁੱਢਾ ਦੀ ਯਾਦ ਵਿੱਚ ਸਮਾਗਮ
ਲੁਧਿਆਣਾ: ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵੱਲੋਂ ਬਾਬਾ ਬੁੱਢਾ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਗੁਰਦੁਆਰੇ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਬਿਨਾਂ ਪੰਥ ਪ੍ਰਸਿੱਧ ਕੀਰਤਨੀਏ ਭਾਈ...
Advertisement
ਲੁਧਿਆਣਾ:
ਗੁਰਦੁਆਰਾ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵੱਲੋਂ ਬਾਬਾ ਬੁੱਢਾ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀ ਜਥਿਆਂ ਨੇ ਕੀਰਤਨ ਕੀਤਾ। ਇਸ ਮੌਕੇ ਗੁਰਦੁਆਰੇ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਬਿਨਾਂ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਨੇ ਗੁਰਬਾਣੀ ਕੀਰਤਨ ਕੀਤਾ। ਉਨ੍ਹਾਂ ਕੀਰਤਨ ਦੌਰਾਨ ਗੁਰਮਤਿ ਵਿਚਾਰ ਕਰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਦੇਣ ਅਤੇ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸੰਦੇਸ਼ ਦਿੰਦੀ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗ੍ਰੰਥੀ ਸਿੰਘਾਂ ਵੱਲੋਂ ਕੀਰਤਨੀ ਜੱਥਿਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ, ਸੁਰਿੰਦਰਪਾਲ ਸਿੰਘ ਭੁਟੀਆਨੀ, ਭੁਪਿੰਦਰ ਸਿੰਘ ਅਰੋੜਾ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement