ਰਾੜਾ ਸਾਹਿਬ ’ਚ ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਸਮਾਗਮ
ਨਾਨਕਸ਼ਾਹੀ ਸੰਮਤ 557 ਮੁਤਾਬਿਕ 2025-26 ਦੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਬਲਦੇਵ ਸਿੰਘ ਨੇ ਸਮਾਗਮ ਦੌਰਾਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਅਰਜਨ ਦੇਵ ਦੀ ਬਾਣੀ ਬਾਰਹ...
Advertisement
ਨਾਨਕਸ਼ਾਹੀ ਸੰਮਤ 557 ਮੁਤਾਬਿਕ 2025-26 ਦੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਬਲਦੇਵ ਸਿੰਘ ਨੇ ਸਮਾਗਮ ਦੌਰਾਨ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਗੁਰੂ ਅਰਜਨ ਦੇਵ ਦੀ ਬਾਣੀ ਬਾਰਹ ਮਾਹਾ ਮਾਂਝ ਦੀ ਵਿਆਖਿਆ ਕੀਤੀ। ਉਨ੍ਹਾਂ ਗੁਰਬਾਣੀ ਦੇ ਵੱਖ-ਵੱਖ ਹਵਾਲਿਆਂ ਨਾਲ ਸਮਝਾਇਆ ਕਿ ਜਦੋਂ ਸੰਸਾਰਕ ਖਾਹਿਸ਼ਾਂ ਨਹੀਂ ਰਹਿੰਦੀਆਂ ਤਾਂ ਮਨ ਗੁਰੂ ਗਿਆਨ ਦੀ ਸੇਧ ਚੱਲਣ ਲੱਗਦਾ ਹੈ। ਸਟੇਜ ਸਕੱਤਰ ਭਾਈ ਰਣਧੀਰ ਸਿੰਘ ਢੀਡਸਾ ਨੇ ਦੱਸਿਆ ਕਿ ਅੱਜ ਅੰਮ੍ਰਿਤ ਸੰਚਾਰ ਹੋਇਆ, ਜਿਸ ਵਿੱਚ 75ਪ੍ਰਾਣੀ ਗੁਰੂ ਵਾਲੇ ਬਣੇ। ਭਾਈ ਮਨਵੀਰ ਸਿੰਘ, ਭਾਈ ਜਸਵੀਰ ਸਿੰਘ, ਬਾਬਾ ਪਿਆਰਾ ਸਿੰਘ ਅਤੇ ਰਾੜਾ ਸਹਿਬ ਅਕੈਡਮੀ ਦੇ ਵਿਦਿਆਰਥੀਆਂ ਨੇ ਵੀ ਹਾਜ਼ਰੀ ਭਰੀ।
Advertisement
Advertisement