DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੈਕਸ ਆਰਥਰ ਮੈਕਾਲਿਫ ਦੀ 187ਵੀਂ ਜੈਅੰਤੀ ਮੌਕੇ ਸਮਾਗਮ

ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦੇ ਮਹਾਨ ਵਿਦਵਾਨ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਅਾ

  • fb
  • twitter
  • whatsapp
  • whatsapp
featured-img featured-img
ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਇਕੱਤਰ ਹੋਏ ਵਿਦਿਆਰਥੀ ਤੇ ਅਧਿਆਪਕ।
Advertisement

ਮੈਕਸ ਆਰਥਰ ਮੈਕਾਲਿਫ ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਦੀ ਅਗਵਾਈ ਵਿੱਚ ਅੰਗਰੇਜ਼ੀ ਭਾਸ਼ਾ ਦੇ ਮਹਾਨ ਵਿਦਵਾਨ ਅਤੇ ਸਿੱਖਾਂ ਦੇ ਧਾਰਮਿਕ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਨੁਵਾਦਕ ਮੈਕਸ ਆਰਥਰ ਮੈਕਾਲਿਫ ਦੀ 187ਵੀਂ ਜਨਮ ਜੈਅੰਤੀ ਬੜੇ ਆਦਰ ਅਤੇ ਉਤਸ਼ਾਹ ਨਾਲ ਮਨਾਈ ਗਈ। ਇਸ ਵਿਸ਼ੇਸ਼ ਮੌਕੇ ’ਤੇ ਸਕੂਲ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ, ਮੈਨੇਜਰ ਰਮਨਦੀਪ ਸਿੰਘ, ਗੁਰਪ੍ਰੀਤ ਸਿੰਘ ਘਲੋਟੀ, ਸਮੂਹ ਸਟਾਫ ਅਤੇ ਸਕੂਲ ਕੌਂਸਲ ਦੇ ਵਿਦਿਆਰਥੀ ਮੈਂਬਰਾਂ ਨੇ ਸ਼ਿਰਕਤ ਕੀਤੀ। ਸਮਾਰੋਹ ਦੀ ਸ਼ੁਰੂਆਤ ਸ਼ਮ੍ਹਾਂ ਰੋਸ਼ਨ ਕਰਨ ਦੀ ਰਸਮ ਨਾਲ ਹੋਈ। ਇਸ ਤੋਂ ਬਾਅਦ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ ਅਤੇ ਪੀ.ਪੀ.ਟੀ.ਰਾਹੀ ਮੈਕਾਲਿਫ ਦੀ ਯਾਦ ਨੂੰ ਤਾਜ਼ਾ ਕੀਤਾ। ਇਸ ਮੌਕੇ ਗੁਰਪ੍ਰੀਤ ਸਿੰਘ ਘਲੋਟੀ ਵੱਲੋਂ ਜਿੱਥੇ ਸਕੂਲ ਦੇ ਨਾਮਕਰਨ ਅਤੇ ਨੀਂਹ ਰੱਖਣ ਤੋਂ ਲੈ ਕੇ ਹੁਣ ਤੱਕ ਦੇ ਇਤਿਹਾਸ ਨੂੰ ਬੜੇ ਹੀ ਵਿਸਥਾਰ ਪੂਰਵਕ ਢੰਗ ਨਾਲ ਪੇਸ਼ ਕੀਤਾ ਗਿਆ, ਉਥੇ ਹੀ ਰਿਟਾਇਰਡ ਹੈਡਮਾਸਟਰ ਤਰਲੋਚਨ ਸਿੰਘ ਅਤੇ ਸਿੱਖ ਮਿਸ਼ਨਰੀ ਕਾਲਜ ਦੇ ਇੰਚਾਰਜ ਰਣਜੀਤ ਸਿੰਘ ਵੱਲੋਂ ਵੀ ਉਨ੍ਹਾਂ ਦੇ ਜੀਵਨ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦਿਆਂ ਸ਼ੁਭਕਾਮਨਾਵਾਂ ਭਰਿਆ ਸੰਦੇਸ਼ ਭੇਜਿਆ ਗਿਆ। ਸਮਾਰੋਹ ਦੇ ਅੰਤ ਵਿੱਚ ਸਕੂਲ ਪ੍ਰਿੰਸੀਪਲ, ਵਿਦਿਆਰਥੀਆਂ ਅਤੇ ਵਿਸ਼ੇਸ਼ ਮਹਿਮਾਨਾਂ ਦੁਆਰਾ ਕੇਕ ਕੱਟਣ ਦੀ ਰਸਮ ਕੀਤੀ ਗਈ। ਇਸ ਦੇ ਨਾਲ ਹੀ ਪ੍ਰਿੰਸੀਪਲ ਡਾ. ਮੋਨਿਕਾ ਮਲਹੋਤਰਾ ਨੇ ਇਸ ਸਾਰੇ ਸਮਾਰੋਹ ਨੂੰ ਸਫ਼ਲ ਬਣਾਉਣ ਵਿੱਚ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਕੀਤੀ ਸਰਗਰਮ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੈਕਾਲਿਫ ਨੇ ਸਿੱਖ ਧਰਮ ਦੀਆਂ ਸਿੱਖਿਆਵਾਂ ਨੂੰ ਦੁਨੀਆ ਭਰ ਵਿੱਚ ਪਹੁੰਚਾ ਕੇ ਭਾਰਤੀ ਸੰਸਕ੍ਰਿਤੀ ਦੇ ਪ੍ਰਸਾਰ ਵਿੱਚ ਇਕ ਅਮਿੱਟ ਯੋਗਦਾਨ ਦਿੱਤਾ ਹੈ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਮੈਕਸ ਆਰਥਰ ਮੈਕਾਲਿਫ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਸੱਚ, ਸੇਵਾ ਤੇ ਨਿਮਰਤਾ ਦੇ ਰਾਹ ‘ਤੇ ਤੁਰਦਿਆਂ ਉਨਾਂ ਦੀ ਵਿਰਾਸਤ ਨੂੰ ਅੱਗੇ ਵਧਾਉਂਦੇ ਹੋਏ ਗਿਆਨ, ਸੱਭਿਆਚਾਰ ਅਤੇ ਏਕਤਾ ਦੇ ਮੁੱਲਾਂ ਨੂੰ ਆਪਣੀ ਜ਼ਿੰਦਗੀ ਵਿੱਚ ਅਪਣਾਉਣ ਲਈ ਉਤਸ਼ਾਹਿਤ ਵੀ ਕੀਤਾ ਗਿਆ।

Advertisement

Advertisement
Advertisement
×