ਸੰਤ ਈਸ਼ਰ ਸਿੰਘ ਦੀ ਬਰਸੀ ਮੌਕੇ ਸਮਾਗਮ
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਅੱਜ ਰਾੜਾ ਸਾਹਿਬ ਦੇ ਬਾਨੀ ਸੰਤ ਈਸ਼ਰ ਸਿੰਘ ਦੀ 51ਵੀਂ ਅਤੇ ਸੰਤ ਬਲਜਿੰਦਰ ਸਿੰਘ ਦੀ ਪਹਿਲੀ ਬਰਸੀ ਸੰਪਰਦਾਇ ਦੇ ਮੁਖੀ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਮਨਾਈ ਗਈ। ਇਸ ਮੌਕੇ ਰਾੜਾ ਸਾਹਿਬ...
ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਅੱਜ ਰਾੜਾ ਸਾਹਿਬ ਦੇ ਬਾਨੀ ਸੰਤ ਈਸ਼ਰ ਸਿੰਘ ਦੀ 51ਵੀਂ ਅਤੇ ਸੰਤ ਬਲਜਿੰਦਰ ਸਿੰਘ ਦੀ ਪਹਿਲੀ ਬਰਸੀ ਸੰਪਰਦਾਇ ਦੇ ਮੁਖੀ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਦੇਖ-ਰੇਖ ਹੇਠ ਮਨਾਈ ਗਈ। ਇਸ ਮੌਕੇ ਰਾੜਾ ਸਾਹਿਬ ਵਾਲੇ ਮਹਾਪੁਰਸ਼ਾਂ ਦੇ ਕੀਤੇ ਕਾਰਜਾਂ ਨੂੰ ਯਾਦ ਕਰਦਿਆਂ ਸੰਤਾਂ, ਰਾਜਨੀਤਿਕ, ਧਾਰਮਿਕ ਸ਼ਖ਼ਸੀਅਤਾਂ ਨੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਸਮਾਰੋਹ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸੰਤ ਈਸ਼ਰ ਸਿੰਘ ਦੇ ਜੀਵਨ ’ਤੇ ਚਾਨਣਾ ਪਾਉਂਦਿਆ ਕਿਹਾ ਕਿ ਉਨ੍ਹਾਂ ਦੇਸ਼ਾਂ-ਵਿਦੇਸ਼ਾਂ ਵਿੱਚ ਜਾ ਕੇ ਲੱਖਾਂ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ। ਉਨ੍ਹਾਂ ਸੰਤ ਬਲਜਿੰਦਰ ਸਿੰਘ ਵੱਲੋਂ ਕੀਤੇ ਕਾਰਜਾਂ ਦੀ ਸਰਾਹਨਾ ਕੀਤੀ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਜਥੇਦਾਰ ਹਰਪਾਲ ਸਿੰਘ ਜੱਲਾ, ਜਥੇਦਾਰ ਰਘਵੀਰ ਸਿੰਘ ਸਹਾਰਨ ਮਾਜਰਾ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਤਿੰਨੇ ਸ਼੍ਰੋਮਣੀ ਕਮੇਟੀ ਮੈਂਬਰ, ਹਲਕਾ ਇੰਚਾਰਜ ਮਨਜੀਤ ਸਿੰਘ ਮਦਨੀਪੁਰ, ਗਿਆਨੀ ਰਣਜੀਤ ਸਿੰਘ ਦਿੱਲੀ ਬੰਗਲਾ ਸਾਹਿਬ, ਸੰਤ ਭੁਪਿੰਦਰ ਸਿੰਘ ਜਰਗ, ਬਾਬਾ ਵਿਸ਼ਾਖਾ ਸਿੰਘ ਕਲਿਆਣ, ਬਾਬਾ ਅਮਨਦੀਪ ਸਿੰਘ, ਭਾਈ ਕੁਲਜੀਤ ਸਿੰਘ ਖਾਲਸਾ, ਭਾਈ ਜਸਵੀਰ ਸਿੰਘ ਲੋਪੋਂ, ਭਾਈ ਕਿਸ਼ੋਰ ਸਿੰਘ ਖਾਲਸਾ ਨੰਦੇੜ, ਭਾਈ ਗੁਰਪ੍ਰੀਤ ਸਿੰਘ ਰੰਧਾਵਾ ਵਾਲੇ, ਗਿਆਨੀ ਗੁਰਜਿੰਦਰ ਸਿੰਘ ਫਤਿਹਗੜ੍ਹ ਸਾਹਿਬ, ਬਾਬਾ ਬਲਜੀਤ ਸਿੰਘ ਫੱਕਰ ਆਦਿ ਨੇ ਮਹਾਂਪੁਰਖਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

