ਬੀਬੀ ਭਾਨੀ ਭਲਾਈ ਕੇਂਦਰ ਵੱਲੋਂ ਸਮਾਗਮ
ਇਥੇ ਬੀਬੀ ਭਾਨੀ ਭਲਾਈ ਕੇਂਦਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਬਾਬਾ ਦੀਪ ਸਿੰਘ ਚੁਪਹਿਰਾ...
ਇਥੇ ਬੀਬੀ ਭਾਨੀ ਭਲਾਈ ਕੇਂਦਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਚੁਪਹਿਰਾ ਜਪ ਤਪ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸੰਗਤ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ। ਇਸ ਮੌਕੇ ਬਾਬਾ ਦੀਪ ਸਿੰਘ ਚੁਪਹਿਰਾ ਪਰਿਵਾਰ ਦੇ ਜਥੇ ਨੇ ਸੰਗਤੀ ਰੂਪ ਵਿੱਚ ਪਾਠ ਕੀਤੇ, ਉਪਰੰਤ ਸ਼ਬਦ ਕੀਰਤਨ ਦੁਆਰਾ ਹਾਜਰੀ ਲਗਵਾਈ ਗਈ। ਇਸ ਮੌਕੇ ਵੱਖ-ਵੱਖ ਇਸਤਰੀ ਸਤਿਸੰਗ ਸਭਾ ਸੁਸਾਇਟੀਆਂ ਵੀ ਵੱਡੀ ਗਿਣਤੀ ਵਿੱਚ ਪੁੱਜੀਆਂ।
ਬਾਬਾ ਕੁੰਦਨ ਸਿੰਘ ਭਲਾਈ ਟਰੱਸਟ ਦੀ ਮੁੱਖੀ ਮਾਤਾ ਵਿਪਨਪ੍ਰੀਤ ਕੌਰ ਨੇ ਸਿੱਖ ਨੌਜਵਾਨਾਂ ਨੂੰ ਨਾਮ ਬਾਣੀ ਨਾਲ ਜੁੜ ਕੇ ਗੁਰੂ ਵਾਲੇ ਬਣਨ ਦੀ ਪ੍ਰੇਰਨਾ ਦਿੱਤੀ। ਚੁਪਹਿਰਾ ਪਰਿਵਾਰ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਆਹੂਜਾ, ਬੀਬੀ ਭਾਨੀ ਜੀ ਭਲਾਈ ਟਰੱਸਟ ਦੇ ਮੁੱਖ ਸੇਵਾਦਾਰ ਹਰਭਜਨ ਸਿੰਘ ਅਤੇ ਬੀਬੀ ਦਲਜੀਤ ਕੌਰ ਨੇਂ ਆਈ ਸੰਗਤ ਅਤੇ ਮਹਾਪੁਰਸ਼ਾਂ ਦਾ ਧੰਨਵਾਦ ਕੀਤਾ। ਬੀਬੀ ਭਾਨੀ ਜੀ ਭਲਾਈ ਕੇਂਦਰ ਵੱਲੋਂ ਮਾਤਾ ਵਿਪਨਪ੍ਰੀਤ ਕੌਰ, ਰਾਜਵੰਤ ਸਿੰਘ ਵੋਹਰਾ ਅਤੇ ਮਨਿੰਦਰ ਸਿੰਘ ਆਹੂਜਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਅਰਵਿੰਦਰ ਸਿੰਘ, ਬੀਬੀ ਦਲਜੀਤ ਕੌਰ, ਜਸਵਿੰਦਰ ਸਿੰਘ ਮਲਹੋਤਰਾ, ਮਨਿੰਦਰਪਾਲ ਸਿੰਘ ਬੱਗਾ ਅਤੇ ਗੁਰਮੀਤ ਸਿੰਘ ਰੋਮੀ ਆਦਿ ਵੀ ਹਾਜ਼ਰ ਸਨ।

