ਬਲਾਕ ਕਾਂਗਰਸ ਕਮੇਟੀ ਵੱਲੋਂ ਸਮਾਗਮ
ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਸਾਹਿਬ ਦੇ ਪ੍ਰਧਾਨ ਪਰਮਿੰਦਰ ਤਿਵਾੜੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਸਮਾਜਿਕ ਨਿਆਂ ਦੇ ਮਹਾਨ ਪ੍ਰਤੀਕ ਭਾਰਤ ਰਤਨ ਡਾ. ਬੀ ਆਰ ਅੰਬੇਡਕਰ ਦੀ 69ਵੀਂ ਬਰਸੀ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸੂਬਾ ਪ੍ਰਧਾਨ...
ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਸਾਹਿਬ ਦੇ ਪ੍ਰਧਾਨ ਪਰਮਿੰਦਰ ਤਿਵਾੜੀ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਸਮਾਜਿਕ ਨਿਆਂ ਦੇ ਮਹਾਨ ਪ੍ਰਤੀਕ ਭਾਰਤ ਰਤਨ ਡਾ. ਬੀ ਆਰ ਅੰਬੇਡਕਰ ਦੀ 69ਵੀਂ ਬਰਸੀ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸੂਬਾ ਪ੍ਰਧਾਨ ਕਾਂਗਰਸ ਅਮਰਿੰਦਰ ਸਿੰਘ ਰਾਜਾ ਵੜਿੰਗ, ਜ਼ਿਲ੍ਹਾ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਪਾਇਲ, ਹਲਕਾ ਇੰਚਾਰਜ ਸਮਰਾਲਾ ਰੁਪਿੰਦਰ ਸਿੰਘ ਰਾਜਾ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਕਾਂਗਰਸ ਕਮੇਟੀ ਮਾਛੀਵਾੜਾ ਵਲੋਂ ਡਾ. ਅੰਬੇਦਕਰ ਸਾਹਿਬ ਦੇ ਸਮਾਜ ਵਿਚ ਪਾਏ ਯੋਗਦਾਨ ਨੂੰ ਯਾਦ ਕੀਤਾ ਗਿਆ ਅਤੇ ਉਨ੍ਹਾਂ ਨੂੰ ਨਿੱਧੀ ਸ਼ਰਧਾਂਜਲੀ ਦਿੱਤੀ ਗਈ। ਪ੍ਰਧਾਨ ਪਰਮਿੰਦਰ ਤਿਵਾੜੀ ਨੇ ਕਿਹਾ ਕਿ ਅੰਬੇਡਕਰ ਸਾਹਿਬ ਨੇ ਜੋ ਕਾਨੂੰਨ ਸਭ ਨੂੰ ਬਰਾਬਰ ਰੱਖਣ ਲਈ ਬਣਾਇਆ ਸੀ ਉਸ ਨੂੰ ਅੱਜ ਦੀਆਂ ਸਰਕਾਰਾਂ ਵਾਰ ਵਾਰ ਤੋੜ ਕੇ ਸ਼ਰੇਆਮ ਕਾਨੂੰਨ ਦੀਆਂ ਧੱਜੀਆਂ ਉਡਾ ਰਹੀਆਂ ਹਨ। ਇਸ ਮੌਕੇ ਨੰਦ ਕਿਸ਼ੋਰ, ਚੇਤਨ ਕੁਮਾਰ, ਯੁਵਰਾਜਜੀਤ ਸਿੰਘ ਰਾਏ, ਸੁਭਾਸ਼ ਬੀਟਨ, ਰਾਕੇਸ਼ ਕੁਮਾਰ, ਬਲਜੀਤ ਬਿੱਲੂ, ਵਰੁਣ ਖੋਸਲਾ, ਦਵਿੰਦਰ ਸਿੰਘ, ਸਰਪੰਚ ਜਗਦੀਸ਼ ਸਿੰਘ ਤੱਖਰਾਂ, ਅਮਰਜੀਤ ਸਿੰਘ, ਰਾਜਪਾਲ ਸਿੰਘ, ਜਸਪ੍ਰੀਤ ਸਿੰਘ ਮੁਸ਼ਕਾਬਾਦ ਆਦਿ ਵੀ ਮੌਜੂਦ ਸਨ।

