ਵਾਲਮੀਕਿ ਰਕਸ਼ਾ ਦਲ ਵੱਲੋਂ ਸਮਾਗਮ
ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਟਾਰ ਰੋਡ ਵਿੱਖੇ ਲੰਗਰ ਲਗਾਇਆ ਗਿਆ ਜਿਸ ਵਿੱਚ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਲੰਗਰ ਸਮਾਗਮ ਵਿੱਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਅਤੇ ਗੁਰਰਾਜ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ...
Advertisement
ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਸਟਾਰ ਰੋਡ ਵਿੱਖੇ ਲੰਗਰ ਲਗਾਇਆ ਗਿਆ ਜਿਸ ਵਿੱਚ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਇਸ ਲੰਗਰ ਸਮਾਗਮ ਵਿੱਚ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਾਹੁਲ ਡੁਲਗਚ ਅਤੇ ਗੁਰਰਾਜ ਸਿੰਘ ਚੀਮਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਭ ਤੋਂ ਪਹਿਲਾਂ ਸਾਰਿਆਂ ਨੇ ਭਗਵਾਨ ਵਾਲਮੀਕਿ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਤੇ ਮਗਰੋਂ ਲੰਗਰ ਸਮਾਗਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਰਾਹੁਲ ਡੁਲਗਚ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੇ ਹੱਥ ਵਿੱਚ ਸ਼ੁਸੋਭਿਤ ਕਲਮ ਸਾਨੂੰ ਸਿੱਖਿਆ ਲਈ ਪ੍ਰੇਰਿਤ ਕਰਦੀ ਹੈ। ਇਸ ਲਈ ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ ਚਾਹੀਦਾ ਹੈ ਕਿਉਂਕਿ ਸਿੱਖਿਆ ਹੀ ਸਾਰੀਆਂ ਸਮਾਜਿਕ ਬੁਰਾਈਆਂ ਦਾ ਹੱਲ ਹੈ।
Advertisement
Advertisement
×