ਲੁਧਿਆਣਾ: ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਸੰਗਤ ਦੇ ਸਹਿਯੋਗ ਨਾਲ ਨਾਮ ਸਿਮਰਨ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਰਾਗੀ ਜਥਿਆਂ ਅਤੇ ਪ੍ਰਚਾਰਕਾਂ ਨੇ ਗੁਰੂ ਜੱਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਜਗਜੀਤ ਸਿੰਘ ਅਤੇ ਬੀਬੀ ਸਿਮਰਨਜੀਤ ਕੌਰ ਦੇ ਜਥੇ ਨੇ ਗੁਰਬਾਣੀ ਕੀਰਤਨ ਕਰਦਿਆਂ ਸੰਗਤ ਨੂੰ ਸ਼ਬਦ ਗੁਰੂ ਨਾਲ ਜੁੜਨ ਦੀ ਅਪੀਲ ਕੀਤੀ। ਭਾਈ ਰਾਜਿੰਦਰਪਾਲ ਸਿੰਘ ਖਾਲਸਾ ਨੇ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੋਪਈ ਸਾਹਿਬ ਜੀ ਦੇ ਪਾਠ ਸਰਵਣ ਕਰਵਾਏ। ਗੁਰਦੁਆਰਾ ਸਾਹਿਬ ਦੇ ਜਨਰਲ ਸਕੱਤਰ ਅਵਤਾਰ ਸਿੰਘ ਅਤੇ ਰਣਦੀਪ ਸਿੰਘ ਡਿੰਪਲ ਵੱਲੋਂ ਰਾਗੀ ਜਥੇ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਗੁਰਪ੍ਰੀਤ ਸਿੰਘ ਵਿੰਕਲ, ਜਤਿੰਦਰ ਸਿੰਘ ਰੌਬਿਨ, ਕੰਵਲਪ੍ਰੀਤ ਸਿੰਘ, ਕੁਲਦੀਪ ਸਿੰਘ ਦੂਆ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ