ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਨਵ ਨਿਯੁਕਤ ਸਕੱਤਰ ਪਰਮਜੀਤ ਸਿੰਘ ਸਰੋਆ ਦੇ ਸਨਮਾਨ ਲਈ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿੱੱਚ ਸਨਮਾਨ ਸਮਾਗਮ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ ਸਰੋਆ ਨੇ ਸਮੂਹ ਸੰਗਤ ਦਾ ਧੰਨਵਾਦ ਵੀ ਕੀਤਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਇੰਦਰਜੀਤ ਸਿੰਘ ਮੱਕੜ ਨੇ ਸ੍ਰੀ ਸਰੋਆ ਨੂੰ ਸਿਰਪਾਉ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਗੁਰੂ ਨਾਨਕ ਸੇਵਾ ਮਿਸ਼ਨ ਦੇ ਮੁੱਖ ਸੇਵਾਦਾਰ ਸੁਰਿੰਦਰ ਸਿੰਘ ਚੌਹਾਨ, ਮਹਿੰਦਰ ਸਿੰਘ ਡੰਗ, ਜਗਦੇਵ ਸਿੰਘ ਕਲਸੀ, ਅਤੱਰ ਸਿੰਘ ਮੱਕੜ, ਜਗਜੀਤ ਸਿੰਘ ਆਹੂਜਾ, ਰਜਿੰਦਰ ਸਿੰਘ ਡੰਗ ਅਤੇ ਜਸਵਿੰਦਰ ਸਿੰਘ ਪਟਨਾ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ