ਸੈਂਟੀਨਲ ਇੰਟਰਨੈਸ਼ਨਲ ਸਕੂਲ ਸਮਰਾਲਾ ਵੱਲੋਂ ਸਕੂਲ ਵਿੱਚ ਵੱਖ-ਵੱਖ ਨਿਯੁਕਤੀਆਂ ਲਈ ਵਿਦਿਆਰਥੀਆਂ ਨੂੰ ਨਾਮਜ਼ਦ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ। ਪਿ੍ੰਸੀਪਲ ਡਾ. ਪੂਨਮ ਸ਼ਰਮਾ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਅਤੇ ਉਨ੍ਹਾਂ ਨੂੰ ਪ੍ਰਬੰਧਕੀ ਬਾਡੀ ਦੇ ਕੰਮਕਾਜ ਦਾ ਅਹਿਸਾਸ ਦਿਵਾਉਣ ਲਈ ਵੱਖ-ਵੱਖ ਨਿਯੁਕਤੀਆਂ ਲਈ ਵਿਦਿਆਰਥੀਆਂ ਨੂੰ ਨਾਮਜ਼ਦ ਕਰਨ ਲਈ ਸਕੂਲ ਕੈਬਿਨੇਟ ਦਾ ਗਠਨ ਕੀਤਾ ਗਿਆ ਅਤੇ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ। ਸਕੂਲ ਦੇ ਮੇਨਜਮੈਟ ਵੱਲੋਂ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਅਤੇ ਐੱਮਡੀ ਅੰਮ੍ਰਿਤਪਾਲ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਭਾ ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਮੁੱਖ ਮਹਿਮਾਨ ਵੱਲੋਂ ਬੈਜ ਅਤੇ ਝੰਡੇ ਦੇ ਕੇ ਸਨਮਾਨਿਤ ਕੀਤਾ ਗਿਆ। ਰਿਪਨਜੋਤ ਕੌਰ ਨੂੰ ਹੈੱਡ ਗਰਲ ਅਤੇ ਹਰਨੂਰ ਸਿੰਘ ਨੂੰ ਹੈੱਡ ਬੁਆਏ ਨਿਯੁਕਤ ਕੀਤਾ ਗਿਆ, ਜਦਕਿ ਮਨਰਾਜਵੀਰ ਸਿੰਘ ਅਤੇ ਕਿਰਨਪ੍ਰੀਤ ਕੌਰ, ਡਿੰਪਲਪ੍ਰੀਤ ਕੌਰ ਨੂੰ ਸਪੋਰਟਸ ਕਪਤਾਨ ਨਿਯੁਕਤ ਕੀਤਾ ਗਿਆ।
ਅਭੈ ਪਰਤਾਪ ਸਿੰਘ ਨੂੰ ਰਣਜੀਤ ਹਾਊਸ ਕੈਪਟਨ, ਕਰਨਦੀਪ ਸਿੰਘ ਪਰਤਾਪ ਹਾਊਸ , ਜਸਜੋਤ ਸਿੰਘ ਭਗਤ ਹਾਊਸ ਅਤੇ ਅਰਸ਼ਦੀਪ ਸਿੰਘ ਨੂੰ ਆਜ਼ਾਦ ਹਾਊਸ ਦੇ ਕਪਤਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਮੁੱਖ ਮਹਿਮਾਨ ਕਰਨਵੀਰ ਸਿੰਘ ਢਿੱਲੋਂ ਨੇ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਵਿੱਚ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਪੂਨਮ ਸ਼ਰਮਾ ਨੇ ਕਿਹਾ ਕਿ ਸਕੂਲ ਵੱਲੋਂ ਚੁਣੇ ਹੋਏ ਵਿਦਿਆਰਥੀਆਂ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਸ ਤਰ੍ਹਾਂ ਨਿਭਾਉਣੀ ਚਾਹੀਦੀ ਹੈ ਕਿ ਉਹ ਪੂਰੇ ਸਕੂਲ ਲਈ ਇੱਕ ਮਿਸਾਲ ਬਣੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜ਼ਿੰਮੇਵਾਰੀ ਨਿਭਾਉਣ ਅਤੇ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਦੀ ਲੋੜ ਬਾਰੇ ਦੱਸਿਆ।