ਲੁਧਿਆਣਾ: ਗੁਰਦੁਆਰਾ ਸਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵੱਲੋਂ ਬ੍ਰਹਮ ਗਿਆਨੀ ਬਾਬਾ ਬੁੱਢਾ ਦੀ ਯਾਦ ਵਿੱਚ ਕੀਰਤਨ ਸਮਾਗਮ ਕਰਾਇਆ ਗਿਆ, ਜਿਸ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਦਵਿੰਦਰ ਸਿੰਘ ਸੋਢੀ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਭਾਈ ਦਵਿੰਦਰ ਸਿੰਘ ਸੋਢੀ ਨੇ ਕੀਰਤਨ ਦੌਰਾਨ ਕਿਹਾ ਕਿ ਸ਼ਬਦ ਗੁਰੂ ਸਾਹਿਬ ਗੁਰੂ ਗ੍ਰੰਥ ਸਾਹਿਬ ਅੰਦਰ ਦਰਜ ਗੁਰੂ ਸਾਹਿਬਾਨ ਤੇ ਭਗਤਾਂ ਦੀ ਬਾਣੀ, ਜਿੱਥੇ ਸਾਨੂੰ ਅਧਿਆਤਮਕ ਤੇ ਰੂਹਾਨੀਅਤ ਦਾ ਸਕੂਨ ਪ੍ਰਦਾਨ ਕਰਦੀ ਹੈ, ਉੱਥੇ ਅਕਾਲ ਪੁਰਖ ਦੀ ਬੰਦਗੀ ਕਰਨ ਦਾ ਸ਼ੰਦੇਸ਼ ਵੀ ਦਿੰਦੀ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮੱੱਕੜ ਅਤੇ ਪ੍ਰਬੰਧਕ ਕਮੇਟੀ ਦੇ ਮੈਬਰਾਂ ਵੱਲੋਂ ਕੀਰਤਨੀ ਜਥੇ ਨੂੰ ਸਿਰਪਾਓ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਹਰਪਾਲ ਸਿੰਘ ਖਾਲਸਾ ਅਤੇ ਰਾਜਿੰਦਰ ਸਿੰਘ ਡੰਗ ਵੀ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ