ਅੰਬੇਡਕਰ ਦੇ ਪ੍ਰੀ-ਨਿਰਵਾਣ ਦਿਵਸ ਮੌਕੇ ਵੱਖ-ਵੱਖ ਥਾਈਂ ਸਮਾਗਮ
ਆਮ ਆਦਮੀ ਪਾਰਟੀ ਐੱਸ ਸੀ ਵਿੰਗ ਵੱਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ 69ਵਾਂ ਪ੍ਰੀ ਨਿਰਵਾਣ ਦਿਵਸ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ ਐਸ ਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ...
ਆਮ ਆਦਮੀ ਪਾਰਟੀ ਐੱਸ ਸੀ ਵਿੰਗ ਵੱਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦਾ 69ਵਾਂ ਪ੍ਰੀ ਨਿਰਵਾਣ ਦਿਵਸ ਕਰਮਜੀਤ ਸਿੰਘ ਸਿਫਤੀ ਦੀ ਅਗਵਾਈ ਹੇਠ ਮਨਾਇਆ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ ਐਸ ਸੀ ਵਿੰਗ ਪੰਜਾਬ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀ ਪੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਨੇ ਆਪਣੇ ਬਚਪਨ ਵਿੱਚ ਕਿੰਨੀਆਂ ਕਠਿਨਾਈਆਂ ਸਹਿਣ ਕਰਦੇ ਹੋਏ ਉੱਚ ਸਿੱਖਿਆ ਪ੍ਰਾਪਤ ਕੀਤੀ ਅਤੇ ਕਿਵੇਂ ਅੰਬੇਡਕਰ ਸਾਹਿਬ ਨੇ ਵੱਖ-ਵੱਖ ਦੇਸ਼ਾਂ ਦੇ ਸੰਵਿਧਾਨਾਂ ਦਾ ਅਧਿਐਨ ਕਰਕੇ ਭਾਰਤ ਨੂੰ ਦੁਨੀਆਂ ਦਾ ਸਭ ਤੋਂ ਮਹਾਨ ਸੰਵਿਧਾਨ ਲਿਖ ਕੇ ਦਿੱਤਾ। ਉਨ੍ਹਾਂ ਕਿਹਾ ਕਿ ਜਿਹੜੀ ਤਰੱਕੀ ਦੁਨੀਆ ਵਿੱਚ ਭਾਰਤ ਕਰ ਰਿਹਾ ਹੈ ਉਹ ਅੰਬੇਡਕਰ ਸਾਹਿਬ ਦੀ ਦੂਰ ਦ੍ਰਿਸ਼ਟੀ ਦੀ ਹੀ ਦੇਣ ਹੈ। ਇਸ ਮੌਕੇ ਕੌਂਸਲਰ ਸੁਖਮਨਜੀਤ ਸਿੰਘ ਬਡਗੁੱਜਰ, ਪਾਲ ਸਿੰਘ ਕੈੜੇ, ਸਵਰਨ ਸਿੰਘ ਛਿੱਬਰ, ਭੁਪਿੰਦਰ ਸਿੰਘ, ਕੁਲਵੰਤ ਸਿੰਘ ਮਹਿਮੀ, ਕੈਪਟਨ ਹਰਜਿੰਦਰ ਸਿੰਘ, ਗੁਰਮੁੱਖ ਸਿੰਘ ਭਮਰਾ, ਬਲਰਾਮ ਬਾਲੂ, ਕਮਲਜੀਤ ਸਿੰਘ ਦੁਲਵਾਂ, ਡਾ. ਸੋਹਣ ਸਿੰਘ, ਪ੍ਰੇਮ ਸਿੰਘ ਬੰਗੜ, ਈਸ਼ਰ ਸਿੰਘ, ਮਹਿੰਦਰ ਸਿੰਘ, ਨਛੱਤਰ ਸਿੰਘ, ਮੁਹੱਬਤ ਸਿੰਘ, ਲਖਬੀਰ ਸਿੰਘ ਭੱਟੀਆਂ, ਅਜਮੇਰ ਸਿੰਘ, ਹਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ, ਦੀਦਾਰ ਸਿੰਘ ਆਦਿ ਮੈਂਬਰ ਹਾਜ਼ਰ ਸਨ।
ਬਾਬਾ ਸਾਹਿਬ ਨੇ ਹਰ ਇੱਕ ਨੂੰ ਸੰਵਿਧਾਨ ਵਿੱਚ ਬਰਾਬਰ ਦੇ ਅਧਿਕਾਰ ਦਿੱਤੇ: ਲੱਖਾ ਪਾਇਲ
ਪਾਇਲ(ਦਵਿੰਦਰ ਜੱਗੀ): ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਸਮਾਜਿਕ ਨਿਆਂ ਦੇ ਮਹਾਨ ਪ੍ਰਤੀਕ, ਭਾਰਤ ਰਤਨ ਡਾ. ਬੀ ਆਰ ਅੰਬੇਡਕਰ ਦੀ 69ਵੀਂ ਬਰਸੀ ਕਾਂਗਰਸ ਦੇ ਦਫਤਰ ਪਾਇਲ ਵਿੱਚ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਖੰਨਾ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਮਨਾਈ ਗਈ। ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਬਾਬਾ ਸਾਹਿਬ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਹਰ ਇੱਕ ਨੂੰ ਸੰਵਿਧਾਨ ਅੰਦਰ ਬਰਾਬਰ ਦੇ ਹੱਕੀ ਅਧਿਕਾਰ ਦਿੱਤੇ ਹਨ ਪਰ ਜੋ ਭਾਜਪਾ ਸਰਕਾਰ ਸੰਵਿਧਾਨ ਨਾਲ ਛੇੜਛਾੜ ਕਰਕੇ ਦੱਬੇ ਕੁਚਲੇ ਲੋਕਾਂ ਦੇ ਹੱਕ ਖੋ ਰਹੀ ਹੈ ਉਸ ਨੂੰ ਕਾਂਗਰਸ ਪਾਰਟੀ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਕੋਆਰਡੀਨੇਟਰ ਬੰਤ ਸਿੰਘ ਦੌਬੁਰਜੀ, ਸਾਬਕਾ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਪ੍ਰਧਾਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ, ਪ੍ਰਧਾਨ ਗੁਰਵਿੰਦਰ ਸਿੰਘ ਗਿੱਲ, ਪ੍ਰਧਾਨ ਗਗਨਦੀਪ ਸਿੰਘ ਲੰਡਾ, ਪ੍ਰਧਾਨ ਮੁਖਤਿਆਰ ਸਿੰਘ ਪਾਇਲ, ਕੌਂਸਲਰ ਹਰਪ੍ਰੀਤ ਸਿੰਘ, ਰਮਲਜੀਤ ਸਿੰਘ ਗਰਚਾ, ਯੂਥ ਪ੍ਰਧਾਨ ਰੁਪਿੰਦਰ ਸਿੰਘ ਬਿੰਦੂ, ਕੌਂਸਲਰ ਅਵਿੰਦਰਦੀਪ ਸਿੰਘ ਜੱਸਾ ਰੋੜੀਆ, ਦਿਲਪ੍ਰੀਤ ਸਿੰਘ ਡੀਪੀ, ਅਵਤਾਰ ਸਿੰਘ ਰਾਮਗੜ ਸਰਦਾਰਾਂ, ਹਰਵਿੰਦਰ ਸਿੰਘ ਸੋਨੀ, ਚੇਅਰਮੈਨ ਗੁਰਪ੍ਰੀਤ ਸਿੰਘ ਰੌਣੀ, ਬਲਦੇਵ ਸਿੰਘ ਸਾਬਕਾ ਸਰਪੰਚ ਵੀ ਹਾਜ਼ਰ ਸਨ।

