ਵਿਸ਼ਵਕਰਮਾ ਦਿਵਸ ਮੌਕੇ ਵੱਖ-ਵੱਖ ਥਾਈਂ ਸਮਾਗਮ
ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦੇ ਆਗਮਨ ਪੁਰਬ ਮੌਕੇ ਅੱਜ ਜਗਰਾਉਂ ਵਿੱਚ ਵੱਖ-ਵੱਖ ਥਾਵਾਂ ’ਤੇ ਸਮਾਗਮ ਹੋਏ। ਵੱਖ-ਵੱਖ ਸੰਸਥਾਵਾਂ ਨੇ ਇਹ ਦਿਹਾੜਾ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ। ਬਾਬਾ ਵਿਸ਼ਵਕਰਮਾ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦਿਆਂ ਕਿਰਤੀਆਂ ਵਲੋਂ ਆਪੋ...
ਕਿਰਤ ਦੇ ਦੇਵਤਾ ਬਾਬਾ ਵਿਸ਼ਵਕਰਮਾ ਦੇ ਆਗਮਨ ਪੁਰਬ ਮੌਕੇ ਅੱਜ ਜਗਰਾਉਂ ਵਿੱਚ ਵੱਖ-ਵੱਖ ਥਾਵਾਂ ’ਤੇ ਸਮਾਗਮ ਹੋਏ। ਵੱਖ-ਵੱਖ ਸੰਸਥਾਵਾਂ ਨੇ ਇਹ ਦਿਹਾੜਾ ਬੜੀ ਧੂਮਧਾਮ ਤੇ ਸ਼ਰਧਾ ਭਾਵਨਾ ਨਾਲ ਮਨਾਇਆ। ਬਾਬਾ ਵਿਸ਼ਵਕਰਮਾ ਦੇ ਅਵਤਾਰ ਦਿਹਾੜੇ ਨੂੰ ਮੁੱਖ ਰੱਖਦਿਆਂ ਕਿਰਤੀਆਂ ਵਲੋਂ ਆਪੋ ਆਪਣੇ ਘਰਾਂ, ਦੁਕਾਨਾਂ, ਫੈਕਟਰੀਆਂ ਆਦਿ ਵਿੱਚ ਪੂਜਾ ਕੀਤੀ ਗਈ ਅਤੇ ਆਪਣੇ ਔਜਾਰਾਂ ਦੀ ਸਾਫ ਸੁਫਾਈ ਕਰਕੇ ਮੱਥਾ ਟੇਕ ਕੇ ਉਨ੍ਹਾਂ ਨੂੰ ਇਕ ਦਿਨ ਦਾ ਆਰਾਮ ਦਿੱਤਾ। ਸ਼ਹਿਰ ਦੇ ਪੁਰਾਤਨ ਬਾਬਾ ਵਿਸ਼ਵਕਰਮਾ ਮੰਦਰ ਗੁਰਦੁਆਰਾ ਸਾਹਿਬ ਵਿੱਚ ਸਵੇਰੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਗੁਰਦੁਆਰਾ ਸਾਹਿਬ ਦੇ ਬਾਹਰ ਬਾਬਾ ਵਿਸ਼ਵਕਰਮਾ ਦਾ ਹਵਨ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਰਤੀਆਂ ਨੇ ਹਿੱਸਾ ਲਿਆ। ਇਸ ਦੇ ਨਾਲ ਹੀ ਝੰਡੇ ਦੀ ਰਸਮ ਕੀਤੀ ਗਈ। ਗੁਰਦੁਆਰਾ ਸਾਹਿਬ ਵਿਖੇ ਦੀਵਾਨ ਸਜਾਏ ਗਏ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਮਹਾਦੀਪ ਸਿੰਘ ਅਤੇ ਉਨ੍ਹਾਂ ਦੇ ਜਥੇ ਨੇ ਰਸਭਿੰਨ੍ਹਾ ਕੀਰਤਨ ਕੀਤਾ। ਸਮਾਗਮ ਵਿੱਚ ਸਾਬਕਾ ਵਿਧਾਇਕ ਐਸ.ਆਰ ਕਲੇਰ, ਜਗਤਾਰ ਸਿੰਘ ਜੱਗਾ ਹਿੱਸੋਵਾਲ, ਨਗਰ ਕੌਂਸਲ ਦੇ ਪ੍ਰਧਾਨ ਜਤਿੰਦਰਪਾਲ ਰਾਣਾ, ਸਾਬਕਾ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ, ਸੁਖਵਿੰਦਰ ਸਿੰਘ ਸਿੱਧੂ, ਰਾਜੇਸ਼ੲਇੰਦਰ ਸਿੰਘ ਸਿੱਧੂ, ਦਵਿੰਦਰਜੀਤ ਸਿੰਘ ਸਿੱਧੂ, ਅੰਕੁਸ ਧੀਰ ਨੇ ਹਾਜ਼ਰੀ ਭਰੀ। ਇਸ ਮੌਕੇ ਬਿੰਲਡਿੰਗ ਠੇਕੇਦਾਰ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਰਿੰਕੂ, ਸਰਪ੍ਰਸਤ ਬਾਬਾ ਮੋਹਨ ਸਿੰਘ ਸੱਗੂ, ਠੇਕੇਦਾਰ ਜਗਦੇਵ ਸਿੰਘ ਮਠਾੜੂ, ਜੋਗਿੰਦਰ ਸਿੰਘ ਗਾਬੜੀਆ, ਤਰਲੋਚਨ ਸਿੰਘ ਪਨੇਸਰ, ਬਲਵੀਰ ਸਿੰਘ, ਜਿੰਦਰ ਸਿੰਘ ਵਿਰਦੀ, ਗੁਰਦੇਵ ਸਿੰਘ ਮੱਲ੍ਹਾ, ਦਰਸ਼ਨ ਸਿੰਘ ਸੱਗੂ, ਹਰਜਿੰਦਰ ਸਿੰਘ ਮੂਧਣ, ਦਰਸ਼ਨ ਸਿੰਘ ਉਭੀ, ਸਤਵਿੰਦਰ ਸਿੰਘ ਸੱਗੂ ਆਦਿ ਹਾਜ਼ਰ ਸਨ। ਗੁਰਦੁਆਰਾ ਸ੍ਰੀ ਰਾਮਗੜ੍ਹੀਆ ਵਿਖੇ ਬਿੰਲਡਿੰਗ ਠੇਕੇਦਾਰ ਐਸੋਸੀਏਸ਼ਨ ਦੀ ਅਗਵਾਈ ਵਿੱਚ ਹਰ ਸਾਲ ਦੀ ਤਰ੍ਹਾਂ ਬਾਬਾ ਵਿਸ਼ਵਕਰਮਾ ਦਾ ਅਵਤਾਰ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪ੍ਰਧਾਨ ਜਿੰਦਰਪਾਲ ਧੀਮਾਨ, ਸੁਖਪਾਲ ਸਿੰਘ ਖਹਿਰਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਰਜਿੰਦਰ ਸ਼ਰਮਾ, ਹਰਨੇਕ ਸਿੰਘ ਸੋਹੀ, ਅਮਰਜੀਤ ਸਿੰਘ ਹਾਜ਼ਰ ਸਨ।