ਵਿਦਿਅਕ ਅਦਾਰਿਆਂ ’ਚ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸਮਾਗਮ
ਇਥੋਂ ਦੇ ਨੇੜਲੇ ਪਿੰਡ ਇਕੋਲਾਹਾ ਦੇ ਸਰਸਵਤੀ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨਿਸ਼ਾ ਸ਼ਰਮਾ ਲੇ ਵਿਦਿਆਰਥੀਆਂ ਨੂੰ ਭਗਵਾਨ ਕ੍ਰਿਸ਼ਨ ਦੇ ਜੀਵਨ ਸਬੰਧੀ ਜਾਣਕਾਰੀ ਦਿੰਦਿਆਂ ਇਕ ਦੂਜੇ ਨਾਲ ਭਾਈਚਾਰਕ...
Advertisement
ਇਥੋਂ ਦੇ ਨੇੜਲੇ ਪਿੰਡ ਇਕੋਲਾਹਾ ਦੇ ਸਰਸਵਤੀ ਇੰਟਰਨੈਸ਼ਨਲ ਪਬਲਿਕ ਸਕੂਲ ਵਿੱਚ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਨਿਸ਼ਾ ਸ਼ਰਮਾ ਲੇ ਵਿਦਿਆਰਥੀਆਂ ਨੂੰ ਭਗਵਾਨ ਕ੍ਰਿਸ਼ਨ ਦੇ ਜੀਵਨ ਸਬੰਧੀ ਜਾਣਕਾਰੀ ਦਿੰਦਿਆਂ ਇਕ ਦੂਜੇ ਨਾਲ ਭਾਈਚਾਰਕ ਸਾਂਝ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਅਤੇ ਹੋਰ ਲੋਕਾਂ ਨੂੰ ਵਧਾਈ ਦਿੰਦਿਆਂ ਕ੍ਰਿਸ਼ਨ ਗੀਤਾਂ ਅਤੇ ਉਪਦੇਸ਼ਾਂ ਨੂੰ ਜੀਵਨ ਦਾ ਅਧਾਰ ਬਣਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਛੋਟੇ ਵਿਦਿਆਰਥੀ ਭਗਵਾਨ ਕ੍ਰਿਸ਼ਨ ਅਤੇ ਰਾਧਾ ਦੇ ਰੂਪ ਵਿਚ ਨਜ਼ਰ ਆਏ। ਇਸ ਮੌਕੇ ਵਿਦਿਆਰਥੀਆਂ ਵਿਚਕਾਰ ਮਟਕਾ ਸਜਾਉਣ ਅਤੇ ਬਾਂਸੂਰੀ ਸਜਾਉਣ ਸਬੰਧੀ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਦੇ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਬੱਚਿਆਂ ਨੇ ਕ੍ਰਿਸ਼ਨ ਲੀਲਾ ਸਬੰਧੀ ਨਾਟਕ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹਿਆ।
Advertisement
Advertisement
×