ਗੁਰਿੰਦਰ ਸਿੰਘ
ਲੁਧਿਆਣਾ, 6 ਜੂਨ
ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਜੀ ਦਾ ਪ੍ਰਕਾਸ਼ ਪੁਰਬ ਅਤੇ ਜੂਨ 84 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਵੱਖ ਵੱਖ ਗੁਰੂਘਰਾਂ ਵਿੱਚ ਹੋਏ। ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿੱu ਹੋਏ ਸਮਾਗਮ ਦੌਰਾਨ ਸੰਤ ਬਾਬਾ ਅਮੀਰ ਸਿੰਘ ਨੇ ਗੁਰੂ ਹਰਿਗੋਬਿੰਦ ਜੀ ਦੇ ਜੀਵਨ ਫਲਸਫ਼ੇ ਸਬੰਧੀ ਚਾਨਣਾ ਪਾਇਆ। ਗੁਰਦੁਆਰਾ ਸ੍ਰੀ ਅਕਾਲ ਸਾਹਿਬ ਪ੍ਰਤਾਪ ਨਗਰ ਤੇ ਗੁਰਦੁਆਰਾ ਸ਼ਹੀਦਾਂ (ਫ਼ੇਰੂਮਾਨ) ਢੋਲੇਵਾਲ ਚੌਕ ਵਿੱਚ ਵੀ ਇਸ ਸਬੰਧੀ ਸਮਾਗਮ ਹੋਏ। ਇਸ ਮੌਕੇ ਸਾਬਕਾ ਮੰਤਰੀ ਜੱਥੇਦਾਰ ਹੀਰਾ ਸਿੰਘ ਗਾਬੜ੍ਹੀਆ, ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਮਾਤਾ ਅੰਮ੍ਰਿਤ ਕੌਰ ਹਾਜ਼ਰ ਸਨ।