DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Punjab government ਤੋਂ ਪੰਜਾਬ ਦਾ ਹਰ ਵਰਗ ਦੁਖੀ: Simarjit Singh Bains

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਯੂਥ ਆਗੂ ਗੈਰੀ ਚੌਹਾਨ ਨੂੰ ਆਤਮ ਨਗਰ ਹਲਕੇ ਦਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅੱਜ ਇੱਥੇ ਹੋਈ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਵੱਲੋਂ ਗੈਰੀ ਚੌਹਾਨ ਨੂੰ...

  • fb
  • twitter
  • whatsapp
  • whatsapp
featured-img featured-img
ਸੋਸ਼ਲ ਮੀਡੀਆ ਇੰਚਾਰਜ ਗੈਰੀ ਚੌਹਾਨ ਦਾ ਸਨਮਾਨ ਕਰਦੇ ਹੋਏ ਸਿਮਰਜੀਤ ਸਿੰਘ ਬੈਂਸ। -ਫੋਟੋ: ਇੰਦਰਜੀਤ
Advertisement

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਯੂਥ ਆਗੂ ਗੈਰੀ ਚੌਹਾਨ ਨੂੰ ਆਤਮ ਨਗਰ ਹਲਕੇ ਦਾ ਸੋਸ਼ਲ ਮੀਡੀਆ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਅੱਜ ਇੱਥੇ ਹੋਈ ਮੀਟਿੰਗ ਦੌਰਾਨ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਸਿਮਰਜੀਤ ਸਿੰਘ ਬੈਂਸ ਵੱਲੋਂ ਗੈਰੀ ਚੌਹਾਨ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕਰਦਿਆਂ ਇਸ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਇਸ ਮੌਕੇ ਸੰਬੋਧਨ ਕਰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਪਹਿਲਾਂ ਕੀਤੇ ਗਏ ਵੱਡੇ-ਵੱਡੇ ਵਾਅਦਿਆਂ ਤੋਂ ਪੂਰੀ ਤਰ੍ਹਾਂ ਭੱਜ ਗਈ ਹੈ, ਜਿਸ ਕਾਰਨ ਅੱਜ ਪੰਜਾਬ ਦਾ ਹਰ ਵਰਗ ਦੁਖੀ ਅਤੇ ਨਿਰਾਸ਼ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਦਾ ਸੋਸ਼ਲ ਮੀਡੀਆ ਵਿੰਗ ਹੁਣ ‘ਆਪ’ ਸਰਕਾਰ ਦੀਆਂ ਨਾਕਾਮੀਆਂ ਅਤੇ ਲੋਕਾਂ ਦੇ ਅਸਲ ਮੁੱਦਿਆਂ ਨੂੰ ਪੂਰੀ ਮਜ਼ਬੂਤੀ ਨਾਲ ਉਜਾਗਰ ਕਰੇਗਾ। ਉਨ੍ਹਾਂ ਦੱਸਿਆ ਕਿ ਆਤਮ ਨਗਰ ਵਿੱਚ ਕਾਂਗਰਸ ਦੀ ਟੀਮ ਨੂੰ ਹੋਰ ਮਜ਼ਬੂਤ ਕਰਕੇ ਹਰ ਵਾਰਡ ਦੀਆਂ ਸਮੱਸਿਆਵਾਂ ਪ੍ਰਮੁੱਖਤਾ ਨਾਲ ਉਠਾਈਆਂ ਜਾਣਗੀਆਂ, ਕਿਉਂਕਿ ਅੱਜ ਦੇ ਦੌਰ ਵਿੱਚ ਸੋਸ਼ਲ ਮੀਡੀਆ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦਾ ਸਭ ਤੋਂ ਵੱਡਾ ਮਾਧਿਅਮ ਬਣ ਚੁੱਕਾ ਹੈ।

Advertisement

ਨਵ-ਨਿਯੁਕਤ ਸੋਸ਼ਲ ਮੀਡੀਆ ਇੰਚਾਰਜ ਗੈਰੀ ਚੌਹਾਨ ਨੇ ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਇਹ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਕਾਂਗਰਸ ਦੀ ਵਿਚਾਰਧਾਰਾ ਨੂੰ ਘਰ-ਘਰ ਤੱਕ ਪਹੁੰਚਾਉਣਗੇ। ਇਸ ਮੌਕੇ ਕੌਂਸਲਰ ਸਵਰਨਦੀਪ ਚਾਹਲ, ਮੀਡੀਆ ਇੰਚਾਰਜ ਪ੍ਰਦੀਪ ਸਿੰਘ ਬੰਟੀ, ਬਲਾਕ ਪ੍ਰਧਾਨ ਹਰਵਿੰਦਰ ਸਿੰਘ ਕਲੇਰ, ਬਲਾਕ ਪ੍ਰਧਾਨ ਬਲਜੀਤ ਸਿੰਘ ਮਾਨ, ਟੋਨਾ ਸੰਧੂ, ਮਨਜੀਤ ਸਿੰਘ ਸੈਣੀ ਅਤੇ ਪਵਨਦੀਪ ਸਿੰਘ ਮਦਾਨ ਆਦਿ ਹਾਜ਼ਰ ਸਨ।

Advertisement

Advertisement
×