‘ਆਪ’ ’ਚ ਹਰ ਵਰਕਰ ਨੂੰ ਮਾਣ ਸਤਿਕਾਰ ਮਿਲੇਗਾ: ਗਿਆਸਪੁਰਾ
ਪਿੰਡ ਕਰਤਾਰਪੁਰ ਦੇ ਪਰਿਵਾਰ ਅੱਜ ‘ਆਪ’ ਵਿੱਚ ਸ਼ਾਮਲ ਹੋਏ ਗਏ। ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਰਪੰਚ ਸਰਪ੍ਰੀਤ ਸਿੰਘ, ਪੰਚ ਜਰਨੈਲ ਸਿੰਘ, ਪੰਚ ਜਗਰੂਪ ਸਿੰਘ, ਰਾਜਿੰਦਰ ਸਿੰਘ, ਇੰਦਰਜੀਤ ਸਿੰਘ, ਹਰਮਨਜੋਤ ਸਿੰਘ, ਬਲਜਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਾਮਲ...
Advertisement
ਪਿੰਡ ਕਰਤਾਰਪੁਰ ਦੇ ਪਰਿਵਾਰ ਅੱਜ ‘ਆਪ’ ਵਿੱਚ ਸ਼ਾਮਲ ਹੋਏ ਗਏ। ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਰਪੰਚ ਸਰਪ੍ਰੀਤ ਸਿੰਘ, ਪੰਚ ਜਰਨੈਲ ਸਿੰਘ, ਪੰਚ ਜਗਰੂਪ ਸਿੰਘ, ਰਾਜਿੰਦਰ ਸਿੰਘ, ਇੰਦਰਜੀਤ ਸਿੰਘ, ਹਰਮਨਜੋਤ ਸਿੰਘ, ਬਲਜਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਹਰ ਵਰਕਰ ਨੂੰ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਪਿੰਡਾਂ-ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ‘ਆਪ’ ਸਰਕਾਰ ਵਚਨਬੱਧ ਹੈ। ਇਸ ਮੌਕੇ ਚੇਅਰਮੈਨ ਬੂਟਾ ਸਿੰਘ ਰਾਣੋ, ਪ੍ਰਧਾਨ ਅਵਿਨਾਸ਼ਪ੍ਰੀਤ ਸਿੰਘ ਜੱਲਾ, ਸਰਪੰਚ ਪ੍ਰਗਟ ਸਿੰਘ ਸਿਆੜ੍ਹ ਵੀ ਹਾਜ਼ਰ ਸਨ।
Advertisement
Advertisement