ਸਾਬਕਾ ਸੈਨਿਕਾਂ ਵੱਲੋਂ ਕੇਂਦਰ ਸਰਕਾਰ ਦੀ ਨਿਖੇਧੀ
ਇੱਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਸਾਬਕਾ ਸੈਨਿਕ ਵੈੱਲਫੇਅਰ ਐਸੋਸੀਏਸ਼ਨ ਦੇ ਮੈਬਰਾਂ ਦੀ ਇਕੱਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿਚ ਵੱਡੀ ਗਿਣਤੀ ਵੀਰ ਨਾਰੀਆਂ ਨੇ ਹਿੱਸਾ ਲਿਆ। ਮੀਟਿੰਗ ਵਿੱਚ ਪਿੰਡ ਮਾਨੂੰਪੁਰ ਦੇ ਰਹਿਣ ਵਾਲੇ ਸ਼ਹੀਦ ਪ੍ਰਿਤਪਾਲ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਕੈਪਟਨ ਮਾਜਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਸਾਬਕਾ ਸੈਨਿਕਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿਵਾਇਆ ਸੀ ਪਰ ਅੱਜ ਤੱਕ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਸ ਮੌਕੇ ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ਉਹ ਦੇਸ਼ ਕਦੇ ਵੀ ਬੁਲੰਦੀਆਂ ਨਹੀਂ ਛੂਹ ਸਕਦਾ ਜਿੱਥੇ ਸਰਕਾਰਾਂ ਸੈਨਿਕਾਂ ਨਾਲ ਧੱਕੇਸ਼ਾਹੀ ਕਰਨ। ਕੇਂਦਰ ਦੀ ਭਾਜਪਾ ਸਰਕਾਰ ਨੇ ਜੋ ਰਵੱਈਆ ਸਾਬਕਾ ਸੈਨਿਕਾਂ ਨਾਲ ਅਪਣਾਇਆ ਹੈ, ਉਸ ਦੇ ਆਉਣ ਵਾਲੇ ਸਮੇਂ ਵਿਚ ਭਿਆਨਕ ਨਤੀਜੇ ਸਾਹਮਣੇ ਆਉਣਗੇ।
ਇਸ ਮੌਕੇ ਸੂਬੇਦਾਰ ਮੇਵਾ ਸਿੰਘ, ਸੂਬੇਦਾਰ ਸਤਿੰਦਰਪਾਲ ਸਿੰਘ, ਕਰਨੈਲ ਸਿੰਘ, ਰਾਮ ਮੋਹਨ, ਗੁਰਚਮਨ ਸਿੰਘ, ਬਲਦੇਵ ਸਿੰਘ, ਹਰਪਾਲ ਸਿੰਘ, ਕ੍ਰਿਸ਼ਨ ਲਾਲ, ਜਗਰੂਪ ਸਿੰਘ, ਗੁਰਪਾਲ ਸਿੰਘ, ਦਰਸ਼ਨ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।