ਪੱਤਰ ਪ੍ਰੇਰਕ
ਖੰਨਾ, 11 ਅਕਤੂਬਰ
ਅੱਜ ਇਥੋਂ ਦੇ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਾਬਕਾ ਸੈਨਿਕਾਂ ਦੀ ਮਾਸਿਕ ਇੱਕਤਰਤਾ ਕੈਪਟਨ ਨੰਦ ਲਾਲ ਮਾਜਰੀ ਦੀ ਅਗਵਾਈ ਹੇਠ ਹੋਈ, ਜਿਸ ’ਚ ਵੀਰ ਨਾਰੀਆਂ ਵੀ ਸ਼ਾਮਲ ਹੋਈਆਂ।
ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ‘ਇਕ ਰੈਂਕ-ਇਕ ਪੈਨਸ਼ਨ’ ਸਬੰਧੀ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਦੀ ਤਰੀਕ ’ਤੇ ਤਰੀਕ ਪੈਣਾ ਸੈਨਿਕਾਂ ਨਾਲ ਕੋਝਾ ਮਜ਼ਾਕ ਹੈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸੈਨਿਕਾਂ ਦਾ ਅਧੂਰਾ ਡੀ.ਏ ਦਾ ਬਕਾਇਆ ਨਾ ਦੇਣ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਸੈਨਿਕਾਂ ਦੀਆਂ ਹੱਕੀਂ ਮੰਗਾਂ ਵੱਲ ਹੀ ਧਿਆਨ ਨਹੀਂ ਦੇ ਰਹੀ ਤਾਂ ਆਮ ਲੋਕਾਂ ਦਾ ਕੀ ਹਾਲ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਅੰਨਦਾਤਿਆਂ ਨੂੰ ਭਿਖਾਰੀ ਬਨਾਉਣ ਬਾਰੇ ਸੋਚ ਰਹੀ ਹੈ ਪਰ ਉਸ ਦਾ ਇਹ ਸੁਪਨਾ ਕਦੇ ਪੂਰਾ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫੌਜੀ ਵੀਰਾਂ ਨਾਲ ਡਿਊਟੀ ਦੌਰਾਨ ਹੋ ਰਹੀਆਂ ਵਧੀਕੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।