DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ex-Servicemen Protest: ਸਾਬਕਾ ਫ਼ੌਜੀਆਂ ਨੇ ਕੇਂਦਰ ਖ਼ਿਲਾਫ਼ ਮੋਰਚਾ ਖੋਲ੍ਹਿਆ

ਭਾਜਪਾ ’ਤੇ ਵਾਅਦਾਖ਼ਿਲਾਫ਼ੀ ਦੇ ਦੋਸ਼ ਲਾਏ; ਹੱਕ ਨਾ ਮਿਲਣ ’ਤੇ ਸੰਘਰਸ਼ ਵਿੱਢਣ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਸਾਬਕਾ ਸੈਨਿਕ।
Advertisement

ਗੁਰਦੁਆਰਾ ਕਲਗੀਧਰ ਸਾਹਿਬ ਵਿੱਚ ਅੱਜ ਸਾਬਕਾ ਸੈਨਿਕ ਵੈਲਫੇਅਰ ਐਸੋਸੀਏਸ਼ਨ ਦੀ ਅਹਿਮ ਇਕੱਤਰਤਾ ਹੋਈ। ਕੈਪਟਨ ਨੰਦ ਲਾਲ ਮਾਜਰੀ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਸਾਬਕਾ ਫ਼ੌਜੀਆਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਆਗੂਆਂ ਨੇ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਸਾਬਕਾ ਸੈਨਿਕਾਂ ਦੀਆਂ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ। ਜਦਕਿ ਹੁਣ ਸਰਕਾਰ ਫ਼ੌਜੀਆਂ ਨੂੰ ਉਨ੍ਹਾਂ ਦੇ ਬਣਦੇ ਹੱਕ ਦੇਣ ਤੋਂ ਭੱਜ ਰਹੀ ਹੈ ਅਤੇ ਅਜੇ ਤੱਕ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਦੌਰਾਨ ਸਾਬਕਾ ਸੈਨਿਕਾਂ ਨੇ ‘ਇੱਕ ਰੈਂਕ-ਇੱਕ ਪੈਨਸ਼ਨ’, ਜਨਵਰੀ 2026 ਤੋਂ ਅੱਠਵਾਂ ਤਨਖ਼ਾਹ ਕਮਿਸ਼ਨ ਲਾਗੂ ਕਰਨ, ਕਰੋਨਾ ਕਾਲ ਸਮੇਂ ਦਾ 18 ਮਹੀਨਿਆਂ ਦਾ ਬਕਾਇਆ ਡੀ ਏ ਅਤੇ ਜੁਲਾਈ 2026 ਤੱਕ ਦਾ ਡੀ ਏ ਜਾਰੀ ਕਰਨ ਦੀ ਮੰਗ ਜ਼ੋਰ-ਸ਼ੋਰ ਨਾਲ ਉਠਾਈ।

Advertisement

ਇਸ ਮਗਰੋਂ ਕੈਪਟਨ ਮੁਕੰਦ ਸਿੰਘ ਅਤੇ ਸੂਬੇਦਾਰ ਮੇਜਰ ਕਰਨੈਲ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਸਾਬਕਾ ਸੈਨਿਕਾਂ ਨਾਲ ਕੀਤੀ ਜਾ ਰਹੀ ਬੇਇਨਸਾਫ਼ੀ ਦਾ ਭਾਰੀ ਨੁਕਸਾਨ ਝੱਲਣਾ ਪਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਫ਼ੌਜੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ, ਤਾਂ ਉਹ ਆਪਣੇ ਹੱਕਾਂ ਖ਼ਾਤਰ ਜਾਨਾਂ ਵਾਰਨ ਤੋਂ ਵੀ ਪਿੱਛੇ ਨਹੀਂ ਹਟਣਗੇ। ਮੀਟਿੰਗ ਵਿੱਚ ਕੈਪਟਨ ਕੀਮਾ ਸਿੰਘ, ਸੂਬੇਦਾਰ ਮੇਜਰ ਕ੍ਰਿਸ਼ਨ ਲਾਲ, ਸੂਬੇਦਾਰ ਰੱਬੀਂ ਸਿੰਘ, ਸਤਿੰਦਰਪਾਲ ਸਿੰਘ, ਜਗਰੂਪ ਸਿੰਘ, ਸੂਬੇਦਾਰ ਮੇਵਾ ਸਿੰਘ, ਸੂਬੇਦਾਰ ਮੇਜਰ ਤਰਸੇਮ ਸਿੰਘ, ਗੁਰਮੇਲ ਸਿੰਘ ਖਾਲਸਾ, ਰਾਮ ਮੋਹਨ, ਕਰਨੈਲ ਸਿੰਘ, ਗੁਲਚਮਨ ਸਿੰਘ, ਸੂਬੇਦਾਰ ਮੇਜਰ ਜਸਮੇਲ ਸਿੰਘ, ਪਾਲ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ ਅਤੇ ਹੋਰ ਹਾਜ਼ਰ ਸਨ।

Advertisement

Advertisement
×