ਲੁਧਿਆਣਾ: ਸਿਵਲ ਹਸਪਤਾਲ ਲੁਧਿਆਣਾ ਵਿੱਚ ਅੱਜ ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਅਚਨਚੇਤ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋ ਅੱਜ ਸਿਵਲ ਹਸਪਤਾਲ ਦਾ ਕੰਮਕਾਜ ਚੈਕ ਕਰਨ ਲਈ ਦੌਰਾ ਕੀਤਾ ਗਿਆ। ਸਿਵਲ ਸਰਜਨ ਨੂੰ ਜਿਹੜੀਆ ਕਮੀਆਂ ਦਿਖਾਈ ਦਿੱਤੀਆਂ, ਉਨ੍ਹਾਂ ਦੇ ਹੱਲ ਲਈ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਵਿਚ ਸਾਫ਼ ਸਫਾਈ ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਹਸਪਤਾਲ ਵਿੱਚ ਇਲਾਜ ਕਰਵਾਉਣ ਆਏ ਮਰੀਜ਼ਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੀ ਹਸਪਤਾਲ ਵਿਚ ਸਾਫ਼ ਸਫਾਈ ਦਾ ਪੂਰਾ ਧਿਆਨ ਰੱਖਣ।-ਟਨਸ