ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਧਾਰਮਿਕ ਪ੍ਰੀਖਿਆ ’ਚ ਸ਼ਾਨਦਾਰ ਪ੍ਰਾਪਤੀ

ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ’ਚੋਂ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਵਿੱਦਿਅਕ ਸੈਸ਼ਨ 2024-25 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੇਸ਼ ਭਰ...
Advertisement

ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈਨ, ਝਾੜ ਸਾਹਿਬ ਦੀਆਂ ਵਿਦਿਆਰਥਣਾਂ ਨੇ ਧਾਰਮਿਕ ਪ੍ਰੀਖਿਆ ’ਚੋਂ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਵਿੱਦਿਅਕ ਸੈਸ਼ਨ 2024-25 ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਦੇਸ਼ ਭਰ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਕਰਵਾਈ ਗਈ। ਇਸ ਪ੍ਰੀਖਿਆ ’ਚ ਕਾਲਜ ਦੀਆਂ ਦੋ ਵਿਦਿਆਰਥਣਾਂ ਅਮਨਦੀਪ ਕੌਰ (ਐੱਮ ਏ  ਭਾਗ-2) ਤੇ ਰਮਨਦੀਪ ਕੌਰ (ਐੱਮ ਏ  ਭਾਗ-1) ਨੇ ਦਰਜਾ ਚੌਥਾ ਦੀ ਪ੍ਰੀਖਿਆ ’ਚੋਂ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਦਰਜਾ ਦੂਜਾ, ਤੀਜਾ ਅਤੇ ਚੌਥਾ ਦੀਆਂ ਸਾਰੀਆਂ ਵਿਦਿਆਰਥਣਾਂ ਵਧੀਆ ਨੰਬਰ ਲੈ ਕੇ ਪਾਸ ਹੋਈਆਂ ਅਤੇ 12 ਵਿਦਿਆਰਥਣਾਂ ਨੇ 70‚ ਤੋਂ ਵੱਧ ਅੰਕ ਲੈ ਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਵਜ਼ੀਫੇ ਵੀ ਪ੍ਰਾਪਤ ਕੀਤੇ ਹਨ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਰਾਜਿੰਦਰ ਕੌਰ ਨੇ ਧਾਰਮਿਕ ਅਧਿਆਪਕ ਬਲਜਿੰਦਰ ਕੌਰ, ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦਿੱਤੀ।

 

Advertisement

Advertisement
Show comments