ਕਬੱਡੀ ਖਿਡਾਰਨਾਂ ਦਾ ਸ਼ਾਨਦਾਰ ਪ੍ਰਦਰਸ਼ਨ
ਇਥੇ ਸਹੋਦਿਆ ਸਕੂਲ ਕੰਪਲੈਕਸ (ਪੱਛਮੀ) ਵੱਲੋਂ ਕਰਵਾਏ ਗਏ ਸਕੂਲੀ ਵਿਦਿਆਰਥੀਆਂ ਦੇ ਖੇਡ ਮੁਕਾਬਲਿਆਂ ਵਿੱਚ ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਦੀਆਂ ਕਬੱਡੀ ਖਿਡਾਰਨਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਰਗ-14 ਵਿੱਚ ਇਸ ਸਕੂਲ...
Advertisement
ਇਥੇ ਸਹੋਦਿਆ ਸਕੂਲ ਕੰਪਲੈਕਸ (ਪੱਛਮੀ) ਵੱਲੋਂ ਕਰਵਾਏ ਗਏ ਸਕੂਲੀ ਵਿਦਿਆਰਥੀਆਂ ਦੇ ਖੇਡ ਮੁਕਾਬਲਿਆਂ ਵਿੱਚ ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਦੀਆਂ ਕਬੱਡੀ ਖਿਡਾਰਨਾਂ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਵਰਗ-14 ਵਿੱਚ ਇਸ ਸਕੂਲ ਦੀਆਂ ਕਬੱਡੀ ਖਿਡਾਰਨਾਂ ਨੇ ਪਹਿਲਾ ਸਥਾਨ ਹਾਸਲ ਕੀਤਾ ਹੈ ਜਦਕਿ ਵਰਗ-17 ਵਿੱਚ ਕਬੱਡੀ ਖਿਡਾਰਨਾਂ ਨੇ ਦੂਜਾ ਸਥਾਨ ਹਾਸਲ ਕੀਤਾ ਹੈ। ਜੇਤੂ ਖਿਡਾਰਨਾਂ ਦਾ ਸਕੂਲ ਪ੍ਰਬੰਧਕਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਕਵਿਤਾ ਸ਼ਰਮਾ ਨੇ ਜੇਤੂ ਖਿਡਾਰਨਾਂ ਨੂੰ ਮੁਬਾਰਕਬਾਦ ਦਿੱਤਾ ਅਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਪ੍ਰਿੰਸੀਪਲ ਸ਼ਰਮਾ ਨੇ ਖਿਡਾਰਨਾਂ ਦੀ ਕਰੜੀ ਮਿਹਨਤ ਅਤੇ ਕੋਚਾਂ ਵੱਲੋਂ ਮਿਲੀ ਯੋਗ ਅਗਵਾਈ ਦੀ ਸ਼ਲਾਘਾ ਕੀਤੀ।
Advertisement
Advertisement
