ਪਾਇਲ: ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪਰਿਸ਼ਦ ਪੰਜਾਬ ਵੱਲੋਂ ਐਲਾਨੇ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖ਼ਿਆ ਕਲਾਸ ਅੱਠਵੀਂ ਦੇ ਨਤੀਜੇ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਪਾਇਲ ਜ਼ਿਲ੍ਹਾ ਲੁਧਿਆਣਾ ਦੀ ਵਿਦਿਆਰਥਣ ਮਹਿਕ ਪੁੱਤਰੀ ਨਰੇਸ਼ ਕੁਮਾਰ ਨੇ ਮੈਰਿਟ ਸੂਚੀ ਵਿੱਚ ਸਥਾਨ ਪ੍ਰਾਪਤ ਕਰ ਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਕਰਮਜੀਤ ਕੌਰ ਨੇ ਵਜ਼ੀਫ਼ਾ ਪ੍ਰੀਖ਼ਿਆ ਵਿੱਚ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨ ਤੇ ਜਿੱਥੇ ਵਿਦਿਆਰਥਣ ਅਤੇ ਉਸਦੇ ਮਾਪਿਆਂ ਨੂੰ ਵਧਾਈ ਦਿੱਤੀ , ਉੱਥੇ ਉਹਨਾਂ ਕਿਹਾ ਕਿ ਇਸ ਦਾ ਸਿਹਰਾ ਉਹਨਾਂ ਦੇ ਸਮੂਹ ਸਟਾਫ਼ ਦੀ ਸਖ਼ਤ ਮਿਹਨਤ ਨੂੰ ਜਾਂਦਾ ਹੈ। -ਪੱਤਰ ਪ੍ਰੇਰਕ