ਅੱਠਵੀਂ ਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਬੱਚਿਆਂ ਦੀ ਸ਼ਾਨਦਾਰ ਕਾਰਗੁਜ਼ਾਰੀ
ਪੱਤਰ ਪ੍ਰੇਰਕ
ਮਾਛੀਵਾੜਾ, 1 ਮਈ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 8ਵੀਂ ਦੇ ਨਤੀਜਿਆਂ ਵਿਚ ਸ਼ਹੀਦ ਭਗਤ ਸਿੰਘ ਪਬਲਿਕ ਹਾਈ ਸਕੂਲ ਦੇ ਬੱਚਿਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਸਕੂਲ ਦੇ ਪ੍ਰਬੰਧਕ ਦਰਸ਼ਨ ਲਾਲ ਜੈਨ ਅਨੁਸਾਰ ਵਿਦਿਆਰਥਣ ਜਾਨਵੀ ਨਾਗਪਾਲ ਨੇ 588/600 (98 ਫੀਸਦੀ) ਅੰਕ ਪ੍ਰਾਪਤ ਕਰਕੇ ਸਮਰਾਲਾ ਤਹਿਸੀਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਵਿਦਿਆਰਥਣ ਤਨਵੀਰ ਕੌਰ ਮਰਵਾਹਾ ਨੇ 582/600 (97 ਫੀਸਦੀ) ਅਤੇ ਸਾਧਨਾ ਗੁਪਤਾ ਨੇ 576/600 (96 ਫੀਸਦੀ) ਅੰਕ ਪ੍ਰਾਪਤ ਕਰਕੇ ਸਕੂਲ ’ਚੋਂ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਸ ਤੋਂ ਇਲਾਵਾ ਵਿਦਿਆਰਥਣ ਸੰਦੀਪ ਕੌਰ ਨੇ 575/600 (95.83 ਫੀਸਦੀ), ਹਰਮਨਜੀਤ ਸਿੰਘ ਜੱਸਲ ਨੇ 95.33 ਫੀਸਦੀ ਤੇ ਉਸੈਮਾ ਨੇ 95 ਫੀਸਦੀ, ਹਰਸ਼ ਰਾਜ ਨੇ 94.67 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਅਨੀਤਾ ਜੈਨ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ। ਇਸੇ ਤਰ੍ਹਾਂ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮੈੱਨ ਝਾੜ ਸਾਹਿਬ ਦੀਆਂ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਸ਼ਾਨਦਾਰ ਰਹੀ। ਕਾਲਜ ਦੇ ਮੈਡੀਕਲ ਗਰੁੱਪ ਦੀ ਵਿਦਿਆਰਥਣ ਤਰਨਪ੍ਰੀਤ ਕੌਰ ਨੇ 94.2 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ, ਅਰਸ਼ਪ੍ਰੀਤ ਕੌਰ ਨੇ 87 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਰੂਪਪ੍ਰੀਤ ਕੌਰ ਨੇ 83.4 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।
ਇਸ ਮੌਕੇ ਕਾਲਜ ਪ੍ਰਿੰਸੀਪਲ ਰਜਿੰਦਰ ਕੌਰ ਅਤੇ ਕਾਲਜ ਦੇ ਲੋਕਲ ਕਮੇਟੀ ਮੈਂਬਰਾਂ ਨੇ ਇਸ ਪ੍ਰਾਪਤੀ ’ਤੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਅੱਠਵੀਂ ਦੀ ਸਹਿਜਪ੍ਰੀਤ ਕੌਰ ਮੈਰਿਟ ਵਿੱਚ ਆਈ![]()
ਦੋਰਾਹਾ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਦੇ ਨਤੀਜਿਆਂ ਵਿਚ ਇਥੋਂ ਦੇ ਪਿੰਡ ਬੇਗੋਵਾਲ ਦੇ ਸਰਕਾਰੀ ਹਾਈ ਸਕੂਲ ਦੀ ਵਿਦਿਆਰਥਣ ਸਹਿਜਪ੍ਰੀਤ ਕੌਰ ਨੇ ਮੈਰਿਟ ਸੂਚੀ ਵਿਚ 5ਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਦਾ ਨਾਂ ਰੁਸ਼ਨਾਇਆ ਹੈ। ਸਕੂਲ ਇੰਚਾਰਜ ਭੁਪਿੰਦਰ ਸਿੰਘ ਨੇ ਦੱਸਿਆ ਕਿ ਵਿਦਿਆਰਥਣ ਸਹਿਜਪ੍ਰੀਤ ਕੌਰ ਪੁੱਤਰੀ ਇੰਦਰਜੀਤ ਸਿਘ ਨੇ ਅੱਠਵੀਂ ਵਿਚੋਂ 99.17 ਫੀਸਦ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ 5ਵਾਂ ਰੈਂਕ ਹਾਸਲ ਕੀਤਾ ਹੈ।