DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਾਬਾ ਜ਼ੋਰਾਵਰ ਸਿੰਘ ਸਕੂਲ ਦੇ ਵਿਦਿਆਰਥੀਆਂ ਦੀ ਦਸਵੀਂ ਦੀ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ

ਪੱਤਰ ਪ੍ਰੇਰਕ ਸਮਰਾਲਾ, 19 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੱਲਾਂ ਮਾਰੀਆਂ।...
  • fb
  • twitter
  • whatsapp
  • whatsapp
Advertisement

ਪੱਤਰ ਪ੍ਰੇਰਕ

ਸਮਰਾਲਾ, 19 ਅਪਰੈਲ

Advertisement

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮੰਜੀ ਸਾਹਿਬ ਕੋਟਾਂ ਦੇ ਵਿਦਿਆਰਥੀਆਂ ਨੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮੱਲਾਂ ਮਾਰੀਆਂ। ਨਤੀਜਿਆਂ ਬਾਰੇ ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਸਕੂਲ ਦੇ ਹੋਣਹਾਰ ਵਿਦਿਆਰਥੀ ਸੌਰਭ ਕੁਮਾਰ ਵਾਸੀ ਮੰਡਿਆਲਾ ਕਲਾਂ ਨੇ 650 ਵਿੱਚੋਂ 618 ਅੰਕਾਂ ਨਾਲ ਪਹਿਲਾ ਸਥਾਨ, ਐਸ਼ਲੀਨ ਕੌਰ ਵਾਸੀ ਮਹਿੰਦੀਪੁਰ ਨੇ 617 ਅੰਕਾਂ ਨਾਲ ਦੂਜਾ ਸਥਾਨ, ਦਲਜੀਤ ਕੌਰ ਨੇ 616 ਅੰਕਾਂ ਨਾਲ ਤੀਜਾ ਸਥਾਨ ਅਤੇ ਹਰਵਿੰਦਰ ਕੌਰ ਵਾਸੀ ਪਿੰਡ ਕੋਟ ਪਨੈਚ ਨੇ 610 ਅੰਕ ਲੈ ਕੇ ਚੌਥਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਗੁਰਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਇਸ ਸਾਲ ਵੀ ਨਤੀਜਾ ਸੌ ਫੀਸਦ ਰਿਹਾ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਅਤੇ ਆਨਰੇਰੀ ਸਕੱਤਰ ਡਾ. ਗੁਰਮੋਹਨ ਸਿੰਘ ਵਾਲੀਆ ਨੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜ਼ਰ ਸਨ।

ਸ਼ਹੀਦ ਭਗਤ ਸਿੰਘ ਸਕੂਲ ਦਾ ਨਤੀਜਾ ਸ਼ਾਨਦਾਰ

ਮਾਛੀਵਾੜਾ (ਪੱਤਰ ਪ੍ਰੇਰਕ): ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ ਸ਼ਹੀਦ ਭਗਤ ਸਿੰਘ ਪਬਲਿਕ ਹਾਈ ਸਕੂਲ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਪ੍ਰਬੰਧਕ ਦਰਸ਼ਨ ਜੈਨ ਦੁਆਰਾ ਦਿੱਤੀ ਜਾਣਕਾਰੀ ਅਨੁਸਾਰ ਵਿਦਿਆਰਥਣ ਅੰਜਲੀ ਮਾਨ ਨੇ 606/650 ਅੰਕ, ਸੂਰਜ ਕੁਮਾਰ ਨੇ 584/650 ਅਤੇ ਅੰਕਿਤਾ ਕੁਮਾਰੀ ਨੇ 573/650 ਅੰਕ ਪ੍ਰਾਪਤ ਕਰਕੇ ਸਕੂਲ ’ਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਜਤਿਨ ਚੋਪੜਾ ਨੇ 572/650 , ਵਰਸ਼ਾ ਰਾਣੀ ਨੇ 565/650, ਮਹਿਕ ਨੇ 564/650, ਵਿੱਦਿਆ ਰਾਣੀ ਨੇ 554/650, ਭੂਮਿਕਾ ਨੇ 538/650, ਯੁਵਰਾਜ ਸਿੰਘ ਨੇ 534/650 ਅਤੇ ਪਿਯੂਸ਼ ਸ਼ਰਮਾ ਨੇ 525/650 ਅੰਕ ਲੈ ਕੇ ਵਧੀਆ ਕਾਰਗੁਜ਼ਾਰੀ ਦਿਖਾਈ। ਪ੍ਰਿੰਸੀਪਲ ਅਨੀਤਾ ਜੈਨ ਨੇ ਦੱਸਿਆ ਕਿ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਸ੍ਰੀਮਤੀ ਜੈਨ ਨੇ ਹੋਣਹਾਰ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

Advertisement
×