ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਲਈ 31 ਤੱਕ ਛੋਟ
ਨਗਰ ਕੌਂਸਲ ਖੰਨਾ ਵੱਲੋਂ 31 ਜੁਲਾਈ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਪ੍ਰਾਪਰਟੀ ਮਾਲਕਾਂ ਨੂੰ ਵਿਆਜ ਤੇ ਜੁਰਮਾਨੇ ਤੋਂ ਛੋਟ ਦਿੱਤੀ ਗਈ ਹੈ। ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2013-14 ਤੱਕ...
Advertisement
ਨਗਰ ਕੌਂਸਲ ਖੰਨਾ ਵੱਲੋਂ 31 ਜੁਲਾਈ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਪ੍ਰਾਪਰਟੀ ਮਾਲਕਾਂ ਨੂੰ ਵਿਆਜ ਤੇ ਜੁਰਮਾਨੇ ਤੋਂ ਛੋਟ ਦਿੱਤੀ ਗਈ ਹੈ। ਨਗਰ ਕੌਂਸਲ ਖੰਨਾ ਦੇ ਕਾਰਜ ਸਾਧਕ ਅਫ਼ਸਰ ਚਰਨਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2013-14 ਤੱਕ ਦੇ ਬਕਾਏ ਅਤੇ ਵਿਆਜ਼ ’ਤੇ ਜੁਰਮਾਨੇ ਤੋਂ ਛੋਟ ਦਿੱਤੀ ਗਈ ਹੈ। ਇਸ ਲਈ ਨਗਰ ਕੌਂਸਲ ਖੰਨਾ ਦੀ ਹਦੂਦ ਅੰਦਰ ਆਉਂਦੇ ਤਮਾਮ ਪ੍ਰਾਪਰਟੀ ਮਾਲਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਦਫ਼ਤਰ ਨਗਰ ਕੌਂਸਲ ਖੰਨਾ ਵਿੱਚ ਆਪਣੀ ਪ੍ਰਾਪਰਟੀ ਦਾ ਮਿੱਥੇ ਸਮੇਂ ਅੰਦਰ ਬਣਦਾ ਪ੍ਰਾਪਰਟੀ ਟੈਕਸ ਅਦਾ ਕਰਕੇ ਵਿਆਜ਼ ਅਤੇ ਜੁਰਮਾਨੇ ਦੀ ਛੋਟ ਦਾ ਲਾਭ ਪ੍ਰਾਪਤ ਕਰਨ।
Advertisement
Advertisement
×