ਲੁਧਿਆਣਾ: ਅੱਜ ਸਰਕਾਰੀ ਮਿਡਲ ਸਕੂਲ ਸ਼ੰਕਰ ਵਿੱਚ ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਦਾ ਮੇਲਾ ਲਗਾਇਆ ਗਿਆ। ਇਸ ਮੇਲੇ ਵਿੱਚ ਬੱਚਿਆਂ ਨੇ ਉਤਸ਼ਾਹ ਪੂਰਵਕ ਹਿੱਸਾ ਲਿਆ। ਸਮਾਜਿਕ ਸਿੱਖਿਆ ਅਤੇ ਅੰਗਰੇਜ਼ੀ ਵਿਸ਼ੇ ਨਾਲ ਸਬੰਧਤ ਚਾਰਟ ਅਤੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਸਰਪੰਚ ਰਣਬੀਰ ਸਿੰਘ ਮਹਿਮੀ ਹਾਜ਼ਰ ਹੋਏ ਅਤੇ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਕਹਾ ਕਿ ਅਜਿਹੇ ਮੇਲੇ ਜਿੱਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੇ ਹਨ, ਉਥੇ ਉਨ੍ਹਾਂ ਨੂੰ ਕੁਝ ਨਵਾਂ ਸਿਖਣ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਮੇਲੇ ਵਿੱਚ ਸਰਕਾਰੀ ਮਿਡਲ ਸਕੂਲ ਸ਼ੰਕਰ ਵਿੱਚੋਂ ਸਕੂਲ ਇੰਚਾਰਜ ਬਲਜੀਤ ਕੌਰ, ਨਵਨੀਤ ਕੌਰ, ਕਰਮਜੀਤ ਕੌਰ ਤੇ ਮਨਦੀਪ ਕੌਰ ਹਾਜ਼ਰ ਸਨ। -ਖੇਤਰੀ ਪ੍ਰਤੀਨਧ