ਵਿਸ਼ਵ ਫੋਟੋਗ੍ਰਾਫੀ ਦਿਵਸ ’ਤੇ ਪ੍ਰਦਰਸ਼ਨੀ 19 ਤੋਂ
ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ 19 ਅਤੇ 20 ਅਗਸਤ ਨੂੰ ਲੁਧਿਆਣਾ ਫੋਟੋ ਜਰਨਲਿਸਟ ਐਸੋਸੀਏਸ਼ਨ ਵੱਲੋਂ ਲੁਧਿਆਣਾ ਦੇ ਸਤਲੁਜ ਕਲੱਬ ਵਿੱਚ ਦੋ ਦਿਨਾਂ ਫੋਟੋ ਪ੍ਰਦਰਸ਼ਨੀ ਲਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਕੁਲਦੀਪ ਸਿੰਘ ਕਾਲਾ ਨੇ ਦੱਸਿਆ ਕਿ ਇਸ ਪ੍ਰਦਰਸ਼ਨੀ ਦਾ ਉਦਘਾਟਨ 19 ਅਗਸਤ ਨੂੰ ਸਵੇਰੇ 11 ਵਜੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਮੇਅਰ ਇੰਦਰਜੀਤ ਕੌਰ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਾਂਝੇ ਤੌਰ 'ਤੇ ਕੀਤਾ ਜਾਵੇਗਾ। ਇਸ ਪ੍ਰਦਰਸ਼ਨੀ ਦਾ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਹਨਾਂ ਦੱਸਿਆ ਕਿ 20 ਅਗਸਤ ਨੂੰ ਦੁਪਹਿਰ ਬਾਅਦ ਤਿੰਨ ਵਜੇ ਹੋਣ ਵਾਲੇ ਸਮਾਪਤੀ ਸਮਾਗਮ ਵਿੱਚ ਪਦਮ ਸ਼੍ਰੀ ਓਾਕਾਰ ਸਿੰਘ ਪਾਹਵਾ ਅਤੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਣਗੇ। ਜਨਰਲ ਸਕੱਤਰ ਗੁਰਪ੍ਰੀਤ ਸਿੰਘ ਨੇ ਦੱਸਿਆ ਇਹ ਪ੍ਰਦਰਸ਼ਨੀ ਸਵੇਰੇ 11 ਵਜੇ ਤੋਂ ਸ਼ਾਮ ਛੇ ਵਜੇ ਤੱਕ ਜਾਰੀ ਰਹੇਗੀ। ਉਨ੍ਹਾਂ ਨੇ ਸ਼ਹਿਰ ਦੇ ਸਮੂਹ ਫੋਟੋ ਪ੍ਰੇਮੀਆਂ ਨੂੰ ਇਸ ਪ੍ਰਦਰਸ਼ਨੀ ਵਿੱਚ ਪਹੁੰਚਣ ਦਾ ਖੁੱਲ੍ਹਾ ਸੱਦਾ ਦਿੱਤਾ ਹੈ।