DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

KharifCrops: ਮਾਹਿਰਾਂ ਵੱਲੋਂ ਸਾਉਣੀ ਦੀਆਂ ਫ਼ਸਲਾਂ ’ਤੇ ਚਰਚਾ

ਲੋੜਾਂ ਅਨੁਸਾਰ ਨਵੀਆਂ ਤਕਨੀਕਾਂ ਕਿਸਾਨਾਂ ਤੱਕ ਪਹੁੰਚਾੲੀਆਂ ਜਾਣ: ੳੁਪ ਕੁਲਪਤੀ

  • fb
  • twitter
  • whatsapp
  • whatsapp
featured-img featured-img
ਖੋਜ ਅਤੇ ਪਸਾਰ ਮਾਹਿਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ।
Advertisement
ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ ਏ ਯੂ) ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਮਾਸਿਕ ਮੀਟਿੰਗ ਅੱਜ ਅੱਜ ਡਾ. ਖੇਮ ਸਿੰਘ ਗਿੱਲ ਕਿਸਾਨ ਸਲਾਹ ਸੇਵਾ ਕੇਂਦਰ ਦੇ ਹਾਲ ਵਿੱਚ ਹੋਈ, ਜਿੱਥੇ ਸਾਉਣੀ ਦੀਆਂ ਫ਼ਸਲਾਂ ’ਤੇ ਚਰਚਾ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਪੀ ਏ ਯੂ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ ਅਤੇ ਉਨ੍ਹਾਂ ਨਾਲ ਯੂਨੀਵਰਸਿਟੀ ਦੇ ਉੱਚ ਅਧਿਕਾਰੀ ਅਤੇ ਵੱਖ-ਵੱਖ ਖੋਜ ਕੇਂਦਰਾਂ, ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ਕਿਸਾਨ ਸਲਾਹਕਾਰ ਸੇਵਾ ਕੇਂਦਰਾਂ ਦੇ ਵਿਗਿਆਨੀ ਮੀਟਿੰਗ ਵਿਚ ਵਿਚਾਰ-ਚਰਚਾ ਲਈ ਸ਼ਾਮਲ ਹੋਏ।

ਡਾ. ਗੋਸਲ ਨੇ ਖੋਜ ਅਤੇ ਪਸਾਰ ਮਾਹਿਰਾਂ ਨੂੰ ਅਜੋਕੇ ਯੁੱਗ ਦੀਆਂ ਖੇਤੀ ਅਤੇ ਕਿਸਾਨੀ ਲੋੜਾਂ ਅਨੁਸਾਰ ਨਵੀਆਂ ਤਕਨੀਕਾਂ ਕਿਸਾਨਾਂ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ। ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਪਸਾਰ ਮਾਹਿਰਾਂ ਆਉਂਦੀ ਸਾਉਣੀ ਰੁੱਤ ਵਿਚ ਝੋਨੇ ਦੀ ਬਿਜਾਈ ਲਈ ਪੀ ਏ ਯੂ ਦੀਆਂ ਕਿਸਮਾਂ ਦੇ ਨਾਲ ਨਾਲ ਉਤਪਾਦਨ ਤਕਨੀਕਾਂ ਦੇ ਧਾਰਨੀ ਹੋਣ ਦਾ ਸੱਦਾ ਦਿੱਤਾ। ਖੇਤੀ ਲਾਗਤਾਂ ਨੂੰ ਘੱਟ ਕਰਨ ਲਈ ਡਾ. ਢੱਟ ਨੇ ਜੀਵਾਣੂੰ ਖਾਦਾਂ ਵੱਲ ਵੀ ਧਿਆਨ ਦਿਵਾਇਆ ਅਤੇ ਇਨ੍ਹਾਂ ਦੀ ਵਰਤੋਂ ਰਾਹੀਂ ਜ਼ਮੀਨ ਦੀ ਸਿਹਤ ਸੁਧਾਰਨ ਲਈ ਯਤਨਾਂ ਉੱਪਰ ਬਲ ਦਿੱਤਾ।

Advertisement

ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਕਿਹਾ ਕਿ ਸਹਾਇਕ ਕਿੱਤਿਆਂ ਨੂੰ ਅਪਣਾ ਕੇ ਕਿਸਾਨੀ ਪਰਿਵਾਰਾਂ ਦੀ ਆਮਦਨ ਵਿਚ ਵਾਧੇ ਲਈ ਵਿਸ਼ੇਸ਼ ਯਤਨ ਆਰੰਭ ਕੀਤੇ ਹਨ। ਇਸ ਦੇ ਨਾਲ ਹੀ ਨਿਰਦੇਸ਼ਕ ਪਸਾਰ ਸਿੱਖਿਆ ਨੇ ਯੂਨੀਵਰਸਿਟੀ ਦੇ ਸਿਖਲਾਈ ਪ੍ਰੋਗਰਾਮਾਂ ਨੂੰ ਪੇਂਡੂ ਔਰਤਾਂ ਅਤੇ ਬੇਰੁਜ਼ਗਾਰ ਨੌਜਵਾਨਾਂ ਤੱਕ ਜਾਣਕਾਰੀ ਸਰੂਪ ਪਹੁੰਚਾਉਣ ਲਈ ਅਪੀਲ ਕੀਤੀ ਅਤੇ ਕਿਹਾ ਕਿ ਖੇਤੀ ਨੂੰ ਕਾਰੋਬਾਰ ਵਿਚ ਬਦਲਣ ਲਈ ਸਿਖਲਾਈ ਢਾਂਚਿਆਂ ਦਾ ਪੂਰਾ ਲਾਹਾ ਲੈਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੀ ਏ ਯੂ ਵੱਲੋਂ ਲਗਾਤਾਰ ਕਿਸਾਨੀ ਸਮਾਜ ਦੀ ਭਲਾਈ ਲਈ ਯਤਨ ਜਾਰੀ ਹਨ। ਇਸ ਦਿਸ਼ਾ ਵਿਚ ਫਲਾਂ, ਸਬਜ਼ੀਆਂ ਅਤੇ ਮੁੱਖ ਫਸਲਾਂ ਦੀਆਂ ਨਵੀਆਂ ਕਿਸਮਾਂ ਅਤੇ ਉਤਪਾਦਨ ਤਕਨੀਕਾਂ ਦੇ ਨਾਲ-ਨਾਲ ਕੀੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਲੋੜੀਂਦੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਮੀਟਿੰਗ ਵਿਚ ਪਿਛਲੀ ਕਾਰਵਾਈ ਰਿਪੋਰਟ ਵਧੀਕ ਨਿਰਦੇਸ਼ਕ ਪਸਾਰ ਸਿੱਖਿਆ ਡਾ. ਤਰਸੇਮ ਸਿੰਘ ਢਿੱਲੋਂ ਨੇ ਪੇਸ਼ ਕੀਤੀ। ਅੰਤ ਵਿਚ ਧੰਨਵਾਦ ਦੇ ਸ਼ਬਦ ਡਾ. ਪ੍ਰਭਜੋਧ ਸਿੰਘ ਸੰਧੂ ਨੇ ਕਹੇ।

Advertisement

Advertisement
×