ਜੈਵਿਕ ਖੇਤੀ ਦੇ ਲਾਭਾਂ ਤੇ ਲੋੜ ਬਾਰੇ ਦੱਸਿਆ
ਕੈਂਪ ਦੌਰਾਨ ਪਿੰਡ ਭੂੰਦੜੀ ਦੇ ਕਿਸਾਨ ਦਰਸ਼ਨ ਸਿੰਘ ਬੀਰਮੀ ਅਤੇ ਨਰਿੰਦਰਪਾਲ ਕੌਰ ਨੇ ਕੁਦਰਤੀ ਖੇਤੀ ਸਬੰਧੀ ਕਿਸਾਨਾਂ ਨੂੰ ਆ ਰਹੀਆ ਸਮੱਸਿਆਵਾਂ ਬਾਰੇ ਦੱਸਿਆ ਜਿਨ੍ਹਾਂ ਨੂੰ ਅਧਿਕਾਰੀਆਂ ਨੇ ਖੇਤੀ ਵਿਗਿਆਨੀਆਂ ਅਤੇ ਪੰਜਾਬ ਸਰਕਾਰ ਤੱਕ ਪੁੱਜਦੇ ਕਰਨ ਦਾ ਭਰੋਸਾ ਦਿਵਾਇਆ। ਕੈਂਪ ਪ੍ਰਬੰਧਕ ਬਲਵੰਤ ਰਾਏ ਨੇ ਆਏ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਜਿੱਥੇ ਕੁਦਰਤੀ ਖੇਤੀ ਕਰਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਹੀ ਸਰਕਾਰ ਨੂੰ ਜ਼ਹਿਰ-ਮੁਕਤ ਫ਼ਸਲਾਂ/ਸਬਜ਼ੀਆਂ ਦੇ ਮੰਡੀਕਰਨ ਲਈ ਪੰਜਾਬ ਵਿੱਚ ਖੇਤੀ ਵਿਰਾਸਤ ਮਿਸ਼ਨ ਵਰਗੇ ਚੱਲ ਰਹੇ ਐੱਨ ਜੀ ਓ ਨਾਲ ਮਿਲ ਕੇ ਪੰਜਾਬ ਵਾਸੀਆਂ ਨੂੰ ਸੁਚੇਤ ਕਰਨ ਦੀ ਜ਼ਰੂਰਤ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਕਰਨ ਦੌਰਾਨ ਕੋਈ ਦਿੱਕਤ ਨਾ ਆਵੇ। ਇਸ ਮੌਕੇ ਜਗਦੀਪ ਸਿੰਘ, ਗੁਰਵਿੰਦਰ ਸਿੰਘ, ਹਰਪਾਲ ਸਿੰਘ ਭੱਟੀ, ਗੁਰਜੀਤ ਸਿੰਘ, ਅਜੀਤ ਸਿੰਘ ਦਾਉਦਪੁਰ, ਗੁਰਮਿਤਰ ਸਿੰਘ, ਸੁਰਿੰਦਰ ਸਿੰਘ, ਗੁਰਪ੍ਰੀਤ ਸਿੰਘ ਭਾਂਬਰੀ, ਹਰਪ੍ਰੀਤ ਸਿੰਘ ਤੇ ਧਰਮਿੰਦਰ ਸਿੰਘ ਆਦਿ ਹਾਜ਼ਰ ਸਨ।