ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਦੇ ਸਮੂਹ ਅਹੁਦੇਦਾਰ ਅਤੇ ਮੈਂਬਰਾਂ ਨੇ ਉੱਘੇ ਕਵੀ ਸ੍ਰੀ ਰਾਮ ਅਰਸ਼ ਦੇ ਸਦੀਵੀ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਕਾਡਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਪੰਜਾਬੀ ਦੇ ਉਂਗਲਾਂ ’ਤੇ ਗਿਣੇ ਜਾਣ ਵਾਲੇ ਗਜ਼ਲਗੋਆਂ ਵਿੱਚੋਂ ਸਨ। ਉਹ ਧਰਤੀ ਨਾਲ ਜੁੜੇ ਹੋਏ ਲੇਖਕ ਸਨ। ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਨੇ ਕਿਹਾ ਕਿ ਉਨ੍ਹਾਂ ਦੀ ਕਵਿਤਾ ਵਿਸ਼ੇ ਦੇ ਰੂਪ ਪੱਖੋਂ ਹਮੇਸ਼ਾ ਗੌਲੀ ਜਾਣ ਵਾਲੀ ਕਵਿਤਾ ਹੈ। ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਦੀਆਂ ਕਿਤਾਬਾਂ ਦੀ ਲਿਸਟ ਬੜੀ ਲੰਮੀ ਹੈ। ਉਨ੍ਹਾਂ ਨੇ ਸਾਹਿਰ ਲੁਧਿਆਣਵੀ ਦੀ ਸ਼ਾਇਰੀ ਦਾ ਪੰਜਾਬੀ ਭਾਸ਼ਾ ਵਿੱਚ ਅਨੁਵਾਦ ਕੀਤਾ। ਇਸ ਮੌਕੇ ਦੁੱਖ ਦਾ ਪਰਗਟਾਵਾ ਕਰਨ ਵਾਲਿਆਂ ਵਿੱਚ ਹੋਰਨਾਂ ਤੋਂ ਇਲਾਵਾ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ , ਡਾ. ਲਖਵਿੰਦਰ ਜੌਹਲ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।