ਗੁਰਮੀਤ ਟਿਵਾਣਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ
ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਮੂਹ ਅਹੁਦਾਦਾਰਾਂ ਅਤੇ ਮੈਂਬਰਾਂ ਨੇ ਗੁਰਮੀਤ ਸਿੰਘ ਟਿਵਾਣਾ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ...
ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਮੂਹ ਅਹੁਦਾਦਾਰਾਂ ਅਤੇ ਮੈਂਬਰਾਂ ਨੇ ਗੁਰਮੀਤ ਸਿੰਘ ਟਿਵਾਣਾ ਦੇ ਦੇਹਾਂਤ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ. ਪਾਲ ਕੌਰ ਅਤੇ ਜਨਰਲ ਸਕੱਤਰ ਡਾ. ਗੁਲਜ਼ਾਰ ਸਿੰਘ ਪੰਧੇਰ ਨੇ ਕਿਹਾ ਕਿ ਪ੍ਰੋ. ਟਿਵਾਣਾ ਪੰਜਾਬੀ ਸਾਹਿਤ ਸਭਾ ਮੁੱਢਲੀ ਐਬਸਫੋਰਡ ਦੇ ਸਰਪਰਸਤ ਸਨ। ਉਨ੍ਹਾਂ ਨੇ ਐਬਸਫੋਰਡ ਬੀ.ਸੀ. ਕੈਨੇਡਾ ਦੇ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਇਹ ਵੀ ਸਬੱਬ ਬਣਿਆ ਕਿ ਉਨ੍ਹਾਂ ਦੀ ਆਖ਼ਰੀ ਇੱਛਾ ਸੀ ਕਿ ਪ੍ਰੋ. ਕਿਸ਼ਨ ਸਿੰਘ ਰਚਨਾਵਲੀ ਛਾਪੀ ਜਾਵੇ ਅਤੇ ਇਹ ਰਚਨਾਵਲੀ ਜਦੋਂ ਛੱਪ ਕੇ ਭੁਪਿੰਦਰ ਮੱਲੀ ਰਾਹੀਂ ਉਨ੍ਹਾਂ ਕੋਲ ਪਹੁੰਚ ਗਈ ਤਾਂ ਉਨ੍ਹਾਂ ਨੇ ਪਰਾਣ ਤਿਆਗ ਦਿੱਤੇ। ਪ੍ਰੋ. ਟਿਵਾਣਾ ਨੇ ‘ਗੁਰਬਾਣੀ ਦੇ ਮੱਧ ਜੁਗੀ ਸਕੰਲਪਾਂ’ ਸਮੇਤ ਗਿਆਰਾਂ ਕਿਤਾਬਾਂ ਦੀ ਰਚਨਾ ਕੀਤੀ।
ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ਵਿੱਚੋਂ ਡਾ. ਸੁਖਦੇਵ ਸਿੰਘ ਸਿਰਸਾ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਜੀ, ਡਾ. ਲ਼ਖਵਿੰਦਰ ਜੌਹਲ ਜੀ, ਡਾ. ਅਨੂਪ ਸਿੰਘ, ਸੁਰਿੰਦਰ ਕੈਲੇ, ਡਾ. ਜੋਗਿੰਦਰ ਸਿੰਘ ਨਿਰਾਲਾ, ਬਲਬੀਰ ਮਾਧੋਪੁਰੀ, ਡਾ. ਗੁਰਇਕਬਾਲ ਸਿੰਘ, ਡਾ. ਅਰਵਿੰਦਰ ਕੌਰ ਕਾਕੜਾ, ਡਾ. ਗੁਰਚਰਨ ਕੌਰ ਕੋਚਰ, ਡਾ. ਹਰਵਿੰਦਰ ਸਿੰਘ, ਤ੍ਰੈਲੋਚਨ ਲੋਚੀ, ਜਸਪਾਲ ਮਾਨਖੇੜਾ, ਜਨਮੇਜਾ ਸਿੰਘ ਜੌਹਲ, ਜਸਵੀਰ ਝੱਜ, ਡਾ. ਹਰੀ ਸਿੰਘ ਜਾਚਕ, ਸਹਿਜਪ੍ਰੀਤ ਸਿੰਘ ਮਾਂਗਟ, ਸ਼ਬਦੀਸ਼, ਸੰਜੀਵਨ ਸਿੰਘ, ਨਰਿੰਦਰਪਾਲ ਕੌਰ, ਵਾਹਿਦ (ਸਤਿਨਾਮ ਸਿੰਘ), ਸੰਤੋਖ ਸਿੰਘ ਸੁੱਖੀ, ਡਾ. ਹਰਜਿੰਦਰ ਸਿੰਘ, ਕੰਵਰਜੀਤ ਭੱਠਲ, ਪ੍ਰੋ. ਸਰਘੀ, ਪ੍ਰੇਮ ਸਾਹਿਲ, ਪ੍ਰੋ. ਬਲਵਿੰਦਰ ਸਿੰਘ ਚਹਿਲ, ਕਰਮਜੀਤ ਸਿੰਘ ਗਰੇਵਾਲ ਅਤੇ ਵਰਗਿਸ ਸਲਾਮਤ ਸਮੇਤ ਸਮੂਹ ਮੈਂਬਰ ਸ਼ਾਮਲ ਹਨ।