ਪਿੰਡ ਘੁਡਾਣੀ ਖੁਰਦ ’ਚ ਅੱਖਾਂ ਦਾ ਜਾਂਚ ਕੈਂਪ
ਇੱਥੋਂ ਨੇੜਲੇ ਪਿੰਡ ਘੁਡਾਣੀ ਖੁਰਦ ਵਿੱਚ ਸਮੂਹ ਨਗਰ ਵਾਸੀਆਂ, ਪਰਵਾਸੀਆਂ ਅਤੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਲਈ 11ਵਾਂ ਮੁਫ਼ਤ ਜਾਂਚ ਅਤੇ ਅਪਰੇਸ਼ਨ ਕੈਂਪ ਲਾਇਆ ਗਿਆ। ਸਮਾਜ ਸੇਵੀ ਲਖਵੀਰ ਸਿੰਘ ਯੂ ਐੱਸ ਏ (ਕਾਕਾ ਘੁਡਾਣੀ) ਨੇ...
ਇੱਥੋਂ ਨੇੜਲੇ ਪਿੰਡ ਘੁਡਾਣੀ ਖੁਰਦ ਵਿੱਚ ਸਮੂਹ ਨਗਰ ਵਾਸੀਆਂ, ਪਰਵਾਸੀਆਂ ਅਤੇ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਸਹਿਯੋਗ ਨਾਲ ਅੱਖਾਂ ਦੀ ਜਾਂਚ ਲਈ 11ਵਾਂ ਮੁਫ਼ਤ ਜਾਂਚ ਅਤੇ ਅਪਰੇਸ਼ਨ ਕੈਂਪ ਲਾਇਆ ਗਿਆ। ਸਮਾਜ ਸੇਵੀ ਲਖਵੀਰ ਸਿੰਘ ਯੂ ਐੱਸ ਏ (ਕਾਕਾ ਘੁਡਾਣੀ) ਨੇ ਦੱਸਿਆ ਕਿ ਕੈਂਪ ਵਿੱਚ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੀ ਡਾਕਟਰੀ ਟੀਮ ਡਾ. ਯੇਸ਼ਾ ਗੁਪਤਾ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਨਰਿੰਦਰਪਾਲ ਸਿੰਘ ਨੇ ਕੈਂਪ ਵਿੱਚ 250 ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਇਨ੍ਹਾਂ ਵਿੱਚੋਂ 50 ਮਰੀਜ਼ਾਂ ਨੂੰ ਅਪਰੇਸ਼ਨ ਲਈ ਬੱਸ ਰਾਹੀਂ ਲੁਧਿਆਣਾ ਹਸਪਤਾਲ ਵਿੱਚ ਭੇਜਿਆ ਗਿਆ। ਇਨ੍ਹਾਂ ਵਿੱਚੋਂ ਲੋੜਵੰਦ ਮਰੀਜ਼ਾਂ ਦੇ ਲੈਂਜ਼ ਮੁਫ਼ਤ ਪਾਏ ਜਾਣਗੇ। ਇਸ ਕੈਂਪ ਵਿੱਚ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ ਅਤੇ ਐਨਕਾਂ ਵੀ ਮੁਫ਼ਤ ਦਿੱਤੀਆਂ ਗਈਆਂ। ਇਸ ਮੌਕੇ ਲਖਵੀਰ ਸਿੰਘ ਕਾਕਾ ਨੇ ਸਹਿਯੋਗੀਆਂ ਅਤੇ ਕੈਂਪ ਆਏ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਟੈਮਨਦੀਪ ਸਿੰਘ ਯੂ ਐੱਸ ਏ, ਜੀਤ ਸਿੰਘ ਕੈਨੇਡਾ, ਪ੍ਰਧਾਨ ਲਖਵੀਰ ਸਿੰਘ ਲੱਖਾ, ਜਤਿੰਦਰ ਸਿੰਘ ਬਿੱਟੂ ਧਮੋਟ ਕਲਾਂ ਤੋਂ ਇਲਾਵਾ ਸਹਿਯੋਗੀ ਸੱਜਣ ਤੇ ਹੋਰ ਪਤਵੰਤੇ ਹਾਜ਼ਰ ਸਨ।

