ਸਿਹੌੜਾ ਵਿੱਚ ਅੱਖਾਂ ਦਾ ਜਾਂਚ ਕੈਂਪ ਲਾਇਆ
ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਸਿਹੌੜਾ ਵਿੱਚ ਐੱਨਆਰਆਈ ਭਰਾਵਾਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਸਦਕਾ ਸ਼ੰਕਰਾਂ ਆਈ ਕੇਅਰ ਹਸਪਤਾਲ ਲੁਧਿਆਣਾ ਅਤੇ ਸਿਹਤ ਵਿਭਾਗ ਵੱਲੋਂ ਬਾਬਾ ਗੁਲਾਬ ਸਿੰਘ ਦੀ ਯਾਦ ਵਿੱਚ ਅੱਖਾਂ ਦਾ ਮੁਫਤ ਚੈਕ ਅੱਪ ਕੈਂਪ ਲਗਾਇਆ। ਇਸ ਕੈਂਪ ਦਾ ਉਦਘਾਟਨ ਸ਼੍ਰੋਮਣੀ...
Advertisement
ਗੁਰਦੁਆਰਾ ਸ਼ਹੀਦਗੜ੍ਹ ਸਾਹਿਬ ਸਿਹੌੜਾ ਵਿੱਚ ਐੱਨਆਰਆਈ ਭਰਾਵਾਂ ਅਤੇ ਸਮਾਜ ਸੇਵੀਆਂ ਦੇ ਸਹਿਯੋਗ ਸਦਕਾ ਸ਼ੰਕਰਾਂ ਆਈ ਕੇਅਰ ਹਸਪਤਾਲ ਲੁਧਿਆਣਾ ਅਤੇ ਸਿਹਤ ਵਿਭਾਗ ਵੱਲੋਂ ਬਾਬਾ ਗੁਲਾਬ ਸਿੰਘ ਦੀ ਯਾਦ ਵਿੱਚ ਅੱਖਾਂ ਦਾ ਮੁਫਤ ਚੈਕ ਅੱਪ ਕੈਂਪ ਲਗਾਇਆ। ਇਸ ਕੈਂਪ ਦਾ ਉਦਘਾਟਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮਾਲਵਾ ਜੋਨ ਦੇ ਮੀਤ ਪ੍ਰਧਾਨ ਮੱਖਣ ਸਿੰਘ ਸਮਾਓ ਨੇ ਕੀਤਾ। ਉਨ੍ਹਾਂ ਨਾਲ ਧਰਮ ਸਿੰਘ ਕਲੌੜ ਅਤੇ ਗੁਰਪ੍ਰੀਤ ਸਿੰਘ ਯੂਥ ਪ੍ਰਧਾਨ ਫਤਿਹਗੜ੍ਹ ਸਾਹਿਬ ਵੀ ਪਹੁੰਚੇ। ਕੈਂਪ ਵਿੱਚ 160 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਤੇ ਚਿੱਟੇ ਮੋਤੀਏ ਦੇ 17 ਮਰੀਜ਼ਾਂ ਦੇ ਲੈਂਨਜ਼ ਪਾਉਣ ਲਈ ਹਸਪਤਾਲ ਲਿਜਾਇਆ ਗਿਆ।
Advertisement
Advertisement