ਅੱਖਾਂ ਦਾ ਜਾਂਚ ਕੈਂਪ ਭਲਕੇ
ਸ੍ਰੀ ਚਰਨ ਕੰਵਲ ਸਾਹਿਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਵੱਲੋਂ ਸੰਗਰਾਂਦ ਦਿਹਾੜੇ ਮੌਕੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 16 ਨਵੰਬਰ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਜਾਣਕਾਰੀ ਦਿੰਦਿਆਂ ਦੱਸਿਆ...
Advertisement
ਸ੍ਰੀ ਚਰਨ ਕੰਵਲ ਸਾਹਿਬ ਸਪੋਰਟਸ ਐਂਡ ਵੈੱਲਫੇਅਰ ਕਲੱਬ ਵੱਲੋਂ ਸੰਗਰਾਂਦ ਦਿਹਾੜੇ ਮੌਕੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ 16 ਨਵੰਬਰ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ। ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਜਸਪਾਲ ਸਿੰਘ ਜੱਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿੱਚ ਲਗਾਏ ਜਾ ਰਹੇ ਕੈਂਪ ਵਿਚ ਮਰੀਜ਼ਾਂ ਦੀ ਜਾਂਚ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ ਅਤੇ ਲੋੜਵੰਦਾਂ ਦੇ ਮੁਫ਼ਤ ਲੈਂਜ ਵੀ ਪਾਏ ਜਾਣਗੇ। ਉਨ੍ਹਾਂ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।Advertisement
Advertisement
Advertisement
×

