DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਰਜ਼ੇ ਤੋਂ ਪ੍ਰੇਸ਼ਾਨ ਫੈਕਟਰੀ ਮਾਲਕ ਵੱਲੋਂ ਖ਼ੁਦਕੁਸ਼ੀ

ਥਾਣਾ ਹੈਬੋਵਾਲ ਦੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

  • fb
  • twitter
  • whatsapp
  • whatsapp
Advertisement
ਸਨਅਤੀ ਸ਼ਹਿਰ ਦੇ ਕੁੰਜ ਵਿਹਾਰ ਇਲਾਕੇ ਵਿੱਚ ਇੱਕ ਫੈਕਟਰੀ ਮਾਲਕ ਵੱਲੋਂ ਸ਼ੱਕੀ ਹਾਲਾਤ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਆਫਤਾਬ (26) ਵਜੋਂ ਕੀਤੀ ਗਈ ਹੈ। ਉਹ ਲੇਡੀਜ਼ ਸੂਟਾਂ ’ਤੇ ਕਢਾਈ ਦੀ ਫੈਕਟਰੀ ਚਲਾਉਂਦਾ ਸੀ ਅਤੇ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਆਪਣੀ ਫੈਕਟਰੀ ਚਲਾ ਰਿਹਾ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹੈਬੋਵਾਲ ਦੀ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮੁੱਢਲੀ ਜਾਣਕਾਰੀ ਅਨੁਸਾਰ ਨੌਜਵਾਨ ਕਰਜ਼ੇ ਕਾਰਨ ਮਾਨਸਿਕ ਤਣਾਅ ਵਿੱਚ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਦੱਸਿਆ ਜਾ ਰਿਹਾ ਹੈ ਕਿ ਉਹ ਮਹਿਜ਼ ਇੱਕ ਦਿਨ ਪਹਿਲਾਂ ਹੀ ਆਪਣੇ ਪਰਿਵਾਰ ਨੂੰ ਮਿਲ ਕੇ ਲੁਧਿਆਣਾ ਪਰਤਿਆ ਸੀ। ਥਾਣਾ ਹੈਬੋਵਾਲ ਦੇ ਐੱਸ ਐੱਚ ਓ ਕਿਸ਼ਨ ਲਾਲ ਨੇ ਦੱਸਿਆ ਕਿ ਪੁਲੀਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਪੁਲੀਸ ਨੇ ਮ੍ਰਿਤਕ ਦਾ ਮੋਬਾਈਲ ਫ਼ੋਨ ਵੀ ਜ਼ਬਤ ਕਰ ਲਿਆ ਹੈ ਤਾਂ ਜੋ ਉਸ ਦੀਆਂ ਕਾਲ ਡਿਟੇਲਜ਼ ਅਤੇ ਸੰਪਰਕਾਂ ਦੀ ਜਾਂਚ ਕੀਤੀ ਜਾ ਸਕੇ। ਐੱਸ ਐੱਚ ਓ ਮੁਤਾਬਕ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਨੌਜਵਾਨ ਨੇ ਦੋ-ਤਿੰਨ ਵਿਅਕਤੀਆਂ ਤੋਂ ਪ੍ਰੇਸ਼ਾਨ ਹੋਣ ਦੀ ਗੱਲ ਰਿਸ਼ਤੇਦਾਰਾਂ ਨੂੰ ਕਹੀ ਸੀ, ਪੁਲੀਸ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਫਿਲਹਾਲ ਪੁਲੀਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ। ਪੁਲੀਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Advertisement

Advertisement

Advertisement
×