DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ਿਆਂ ਖ਼ਿਲਾਫ਼ ‘ਝੋਟਾ ਐਂਟੀ ਡਰੱਗ ਟਾਸਕ ਫੋਰਸ’ ਕਾਇਮ

ਨਸ਼ਿਆਂ ਖ਼ਿਲਾਫ਼ ਆਪਣੀ ਜ਼ਿੰਦਗੀ ਕੁਰਬਾਨ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਆਪਣੇ ਚੇਤਿਆਂ ’ਚ ਜ਼ਿੰਦਾ ਰੱਖਣ ਅਤੇ ਉਨ੍ਹਾਂ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਜੰਗ ਨੂੰ ਜਾਰੀ ਰੱਖਣ ਲਈ ਉਨ੍ਹਾਂ ਦੇ ਨਾਮ ’ਤੇ ‘ਝੋਟਾ ਐਂਟੀ ਡਰੱਗ ਟਾਸਕ ਫੋਰਸ’ ਦਾ ਗਠਨ ਕੀਤਾ...

  • fb
  • twitter
  • whatsapp
  • whatsapp
featured-img featured-img
ਫੋਰਸ ਦਾ ਐਲਾਨ ਕਰਦੇ ਹੋਏ ਕਰਮਜੀਤ ਸਿੰਘ ਖਾਸੀ ਅਤੇ ਹੋਰ। -ਫੋਟੋ: ਇੰਦਰਜੀਤ ਵਰਮਾ
Advertisement

ਨਸ਼ਿਆਂ ਖ਼ਿਲਾਫ਼ ਆਪਣੀ ਜ਼ਿੰਦਗੀ ਕੁਰਬਾਨ ਕਰਨ ਵਾਲੇ ਪਰਵਿੰਦਰ ਸਿੰਘ ਝੋਟੇ ਨੂੰ ਆਪਣੇ ਚੇਤਿਆਂ ’ਚ ਜ਼ਿੰਦਾ ਰੱਖਣ ਅਤੇ ਉਨ੍ਹਾਂ ਵੱਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਜੰਗ ਨੂੰ ਜਾਰੀ ਰੱਖਣ ਲਈ ਉਨ੍ਹਾਂ ਦੇ ਨਾਮ ’ਤੇ ‘ਝੋਟਾ ਐਂਟੀ ਡਰੱਗ ਟਾਸਕ ਫੋਰਸ’ ਦਾ ਗਠਨ ਕੀਤਾ ਗਿਆ ਹੈ ਜਿਸ ਵਿੱਚ ਹਰ ਵਰਗ ਦੇ ਸਰਗਰਮ ਆਗੂਆਂ ਨੂੰ ਸ਼ਾਮਲ ਕਰ ਕੇ ਵੱਡੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਅੱਜ ਇੱਥੇ ਉੱਘੇ ਸਮਾਜ ਸੇਵੀ ਸਰਪੰਚ ਕਰਮਜੀਤ ਸਿੰਘ ਖਾਸੀ ਗਰੇਵਾਲ ਅਤੇ ਪੀ ਐੱਸ ਈ ਬੀ ਐਂਪਲਾਈਜ਼ ਫੈਡਰੇਸ਼ਨ ਦੇ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਹਿਦੂਦਾਂ ਦੀ ਸਾਂਝੀ ਅਗਵਾਈ ’ਚ ਤਰਨਾ ਦਲ 96ਵੇਂ ਕਰੋੜੀ ਦੇ ਜ਼ਿਲ੍ਹਾ ਜਥੇਦਾਰ ਕੁਲਦੀਪ ਸਿੰਘ ਖਾਲਸਾ ਉਚੇਚੇ ਤੌਰ ’ਤੇ ਪੁੱਜੇ।

ਇਸ ਮੌਕੇ ਖਾਸੀ ਗਰੇਵਾਲ ਨੇ ਕਿਹਾ ਕਿ ਕਿ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦਾ ਹਰ ਨਸ਼ਾ ਵਿਰੋਧੀ ਨੂੰ ਵੱਡਾ ਝਟਕਾ ਲੱਗਾ ਹੈ। ਉਨ੍ਹਾਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੀ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਇਸ ਜਥੇਬੰਦੀ ਰਾਹੀਂ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜਥੇਬੰਦੀ ਸਾਰੀ ਕਾਰਵਾਈ ਕਾਨੂੰਨ ਦੇ ਅੰਦਰ ਰਹਿੰਦਿਆਂ ਪ੍ਰਸ਼ਾਸਨ ਨੂੰ ਨਾਲ ਲੈ ਕੇ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ਿਆ ਨੂੰ ਠੱਲ੍ਹ ਪਾਉਣ ਲਈ ਪਰਵਿੰਦਰ ਸਿੰਘ ਝੋਟੇ ਦੇ ਮਾਪਿਆਂ, ਪਤਨੀ ਅਤੇ ਉਸ ਦੇ ਦੋ ਮਾਸੂਮ ਬੱਚਿਆਂ ਦੇ ਚੇਹਰਿਆਂ ਨੂੰ ਅੱਗੇ ਰੱਖੋ ਤੇ ਸੋਚਣ ਕਿ ਝੋਟੇ ਨੇ ਕੁਰਬਾਨੀ ਕਿਸ ਲਈ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 18 ਅਕਤੂਬਰ ਨੂੰ ਪਿੰਡ ਖਾਸੀ ਕਲਾਂ ’ਚ ਵੱਡੀ ਜਨਤਕ ਮੀਟਿੰਗ ਰੱਖੀ ਗਈ ਹੈ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਖਾਲਸਾ ਨੇ ਕਿਹਾ ਕਿ ਮੁੱਖ ਜਥੇਦਾਰ ਕੁਲਵਿੰਦਰ ਸਿੰਘ ਚੌਂਤਾ ਤੇ ਜਥੇਦਾਰ ਰਾਜਾ ਰਾਜ ਸਿੰਘ ਅਰਬਾਂ ਖਰਬਾਂ ਤਰਨਾ ਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਉਹ ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਹਰ ਵਿਅਕਤੀ ਨੂੰ ਪੂਰਾ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਗਰੇਵਾਲ, ਜਿੰਦਰ ਸਿੰਘ ਚੇਅਰਮੈਨ, ਬੰਟੂ ਢੱਕੀ ਵਾਲੇ, ਪਰਮਜੀਤ ਸਿੰਘ, ਜਥੇਦਾਰ ਦਲਜੀਤ ਸਿੰਘ, ਬਾਬਾ ਹਰਗੋਬਿੰਦ ਸਿੰਘ, ਬਾਬਾ ਪਵਨਦੀਪ ਸਿੰਘ, ਭਾਈ ਅੰਮ੍ਰਿਤ ਸਿੰਘ, ਬਾਬਾ ਚਰਨਜੀਤ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਪ੍ਰਦੀਪ ਸਿੰਘ, ਬਲਜਿੰਦਰ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
×