ਫ਼ਰਜ਼ੀ ਐੱਨਓਸੀ: ਵਿਜੀਲੈਂਸ ਵਿਭਾਗ ਵੱਲੋਂ ਰਿਕਾਰਡ ਤਲਬ : The Tribune India

ਫ਼ਰਜ਼ੀ ਐੱਨਓਸੀ: ਵਿਜੀਲੈਂਸ ਵਿਭਾਗ ਵੱਲੋਂ ਰਿਕਾਰਡ ਤਲਬ

ਫ਼ਰਜ਼ੀ ਐੱਨਓਸੀ: ਵਿਜੀਲੈਂਸ ਵਿਭਾਗ ਵੱਲੋਂ ਰਿਕਾਰਡ ਤਲਬ

ਸੰਤੋਖ ਗਿੱਲ

ਰਾਏਕੋਟ, 4 ਫਰਵਰੀ

ਮੁੱਖ ਅੰਸ਼

  • ਰਾਏਕੋਟ ਦੇ ਨਗਰ ਕੌਂਸਲ ਅਧਿਕਾਰੀਆਂ ਤੇ ਸਬ-ਰਜਿਸਟਰਾਰ ਨੂੰ ਨੋਟਿਸ ਜਾਰੀ ਕੀਤਾ
  • ਵਿਜੀਲੈਂਸ ਕੋਲ 8 ਨੂੰ ਪੇਸ਼ ਕਰਾਂਗੇ ਰਿਕਾਰਡ: ਕਾਰਜਸਾਧਕ ਅਫਸਰ

ਸੂਬੇ ਵਿਚ ਫ਼ਰਜ਼ੀ ‘ਐੱਨਓਸੀ’ (ਕੋਈ ਇਤਰਾਜ਼ ਨਹੀਂ ਸਰਟੀਫਿਕੇਟ) ਸਹਾਰੇ ਇਮਾਰਤਾਂ, ਪਲਾਟਾਂ ਅਤੇ ਦੁਕਾਨਾਂ ਦੀਆਂ ਧੜਾ-ਧੜ ਕਰਵਾਈਆਂ ਗਈਆਂ ਰਜਿਸਟਰੀਆਂ ਦੇ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੌਕਸੀ (ਵਿਜੀਲੈਂਸ) ਵਿਭਾਗ ਨੂੰ ਮਿਲੀ ਹਰੀ ਝੰਡੀ ਬਾਅਦ ਸ਼ੁਰੂ ਹੋਈ ਜਾਂਚ ਪੜਤਾਲ ਨੂੰ ਅੱਗੇ ਤੋਰਦਿਆਂ ਲੁਧਿਆਣਾ ਰੇਂਜ ਦੇ ਐੱਸਐੱਸਪੀ ਰਵਿੰਦਰਪਾਲ ਸਿੰਘ ਸੰਧੂ ਵੱਲੋਂ ਨਗਰ ਕੌਂਸਲ ਰਾਏਕੋਟ ਅਤੇ ਸਬ-ਰਜਿਸਟਰਾਰ ਰਾਏਕੋਟ ਕੋਲੋਂ ਸਬੰਧਿਤ ਰਿਕਾਰਡ ਤਲਬ ਕੀਤਾ ਗਿਆ ਹੈ।

ਐੱਸਐੱਸਪੀ ਸੰਧੂ ਨੇ ਕਿਹਾ ਕਿ ਜ਼ਾਬਤਾ ਫ਼ੌਜਦਾਰੀ ਅਧੀਨ ਨੋਟਿਸ ਜਾਰੀ ਕਰ ਕੇ ਨਗਰ ਕੌਂਸਲ ਰਾਏਕੋਟ ਤੋਂ ਫ਼ਰਜ਼ੀ ਐੱਨਓਸੀ ਬਾਰੇ ਰਿਕਾਰਡ ਤਲਬ ਕੀਤਾ ਹੈ, ਜਦਕਿ ਫ਼ਰਜ਼ੀ ਐੱਨਓਸੀ ਦੀ ਵਰਤੋਂ ਕਰ ਕੇ ਹੋਈਆਂ ਰਜਿਸਟਰੀਆਂ ਬਾਰੇ ਰਿਕਾਰਡ ਸਬ-ਰਜਿਸਟਰਾਰ ਨੂੰ ਪੇਸ਼ ਕਰਨ ਲਈ ਕਿਹਾ ਗਿਆ ਹੈ। ਇਸ ਨੋਟਿਸ ਮਗਰੋਂ ਦੋਵਾਂ ਨਗਰ ਕੌਂਸਲ ਅਤੇ ਸਬ-ਰਜਿਸਟਰਾਰ ਦੇ ਦਫ਼ਤਰਾਂ ਵਿਚ ਹੱਲ-ਚੱਲ ਮੱਚ ਗਈ ਹੈ। ਐਸਐਸਪੀ ਸੰਧੂ ਅਨੁਸਾਰ ਸਬ-ਰਜਿਸਟਰਾਰ ਰਾਏਕੋਟ ਵੱਲੋਂ ਵਸੀਕਾ ਨੰਬਰ 1669 ਮਿਤੀ 11 ਨਵੰਬਰ 2022 ਨਾਲ ਨੱਥੀ ਕੀਤੀ ਗਈ ਐੱਨਓਸੀ ਦੇ ਫ਼ਰਜ਼ੀ ਹੋਣ ਦੀ ਪੁਸ਼ਟੀ ਪਹਿਲਾਂ ਹੀ ਨਗਰ ਕੌਂਸਲ ਰਾਏਕੋਟ ਵੱਲੋਂ ਕੀਤੀ ਜਾ ਚੁੱਕੀ ਹੈ ਅਤੇ ਚੌਕਸੀ ਵਿਭਾਗ ਕੋਲ ਮੌਜੂਦ ਹੋਰ ਸਬੂਤਾਂ ਦੀ ਪੁਸ਼ਟੀ ਲਈ ਮੁੱਢਲੇ ਦੌਰ ਵਿਚ ਉਹ ਹੀ ਰਿਕਾਰਡ ਮੰਗਿਆ ਗਿਆ ਹੈ। ਇਸ ਤਾਜ਼ਾ ਘਟਨਾਕ੍ਰਮ ਨੇ ਇੱਕ ਵਾਰ ਫਿਰ ਚੌਕਸੀ ਵਿਭਾਗ ਅਤੇ ਸਿਵਲ ਪ੍ਰਸ਼ਾਸਨਿਕ ਅਧਿਕਾਰੀਆਂ ਦਰਮਿਆਨ ਟਕਰਾਅ ਦੀ ਸਥਿਤੀ ਪੈਦਾ ਕਰ ਦਿੱਤੀ ਹੈ।

ਨਗਰ ਕੌਂਸਲ ਰਾਏਕੋਟ ਦੇ ਕਾਰਜਸਾਧਕ ਅਫ਼ਸਰ ਚਰਨਜੀਤ ਸਿੰਘ ਨੇ ਚੌਕਸੀ ਵਿਭਾਗ ਵੱਲੋਂ ਰਿਕਾਰਡ ਤਲਬ ਕੀਤੇ ਜਾਣ ਸਬੰਧੀ ਨੋਟਿਸ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ 8 ਫਰਵਰੀ ਨੂੰ ਸਬੰਧਿਤ ਰਿਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ ਪੇਸ਼ ਕਰ ਦਿੱਤੇ ਜਾਣਗੇ। ਉਧਰ ਰਾਏਕੋਟ ਦੇ ਐੱਸਡੀਐੱਮ ਗੁਰਬੀਰ ਸਿੰਘ ਕੋਹਲੀ ਵੀ ਆਪਣੇ ਤੌਰ ’ਤੇ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਆਪਣੀ ਰਿਪੋਰਟ ਡੀਸੀ ਲੁਧਿਆਣਾ ਤੇ ਸਬੰਧਿਤ ਵਿਭਾਗਾਂ ਨੂੰ ਭੇਜ ਰਹੇ ਹਨ। ਜ਼ਿਕਰਯੋਗ ਹੈ ਕਿ ‘ਪੰਜਾਬੀ ਟ੍ਰਿਬਿਊਨ’ ਵੱਲੋਂ ਸੂਬੇ ਵਿੱਚ ਭੂ-ਮਾਫ਼ੀਆ ਅਤੇ ਦਲਾਲਾਂ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਕਰ ਕੇ ਫ਼ਰਜ਼ੀ ਐੱਨਓਸੀ ਸਹਾਰੇ ਰਜਿਸਟਰੀਆਂ ਕਰਾਉਣ ਦੇ ਮਾਮਲੇ ਦਾ ਖ਼ੁਲਾਸਾ ਕੀਤਾ ਗਿਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਵਿਦੇਸ਼ ਨੀਤੀ: ਇਤਿਹਾਸ ਤੇ ਵਰਤਮਾਨ

ਮੁੱਖ ਖ਼ਬਰਾਂ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਸ਼ਹੀਦ ਪ੍ਰਧਾਨ ਮੰਤਰੀ ਦਾ ਪੁੱਤਰ ਦੇਸ਼ ਦਾ ਕਦੇ ਅਪਮਾਨ ਨਹੀਂ ਕਰ ਸਕਦਾ: ਪ੍ਰਿਯੰਕਾ

ਰਾਹੁਲ ਨੂੰ ਅਯੋਗ ਠਹਿਰਾਏ ਜਾਣ ਖ਼ਿਲਾਫ਼ ਕਾਂਗਰਸ ਵੱਲੋਂ ਦੇਸ਼ ਭਰ ਿਵੱਚ ਸ...

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਗੜੇਮਾਰੀ: ਮੁਆਵਜ਼ੇ ’ਚ 25 ਫ਼ੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਵੱਲੋਂ ਮੋਗਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਅਤੇ ਪਟਿਆਲਾ ...

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਮੁੱਕੇਬਾਜ਼ੀ: ਨਿਖਤ ਤੇ ਲਵਲੀਨਾ ਬਣੀਆਂ ਵਿਸ਼ਵ ਚੈਂਪੀਅਨ

ਜ਼ਰੀਨ ਨੇ ਵੀਅਤਨਾਮ ਦੀ ਗੁਏਨ ਥੀ ਨੂੰ ਹਰਾਇਆ; ਲਵਲੀਨਾ ਨੇ ਪਹਿਲਾ ਵਿਸ਼ਵ ...

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

ਵਾਸ਼ਿੰਗਟਨ: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ ਅੱਗੇ ਪ੍ਰਦਰਸ਼ਨ

‘ਸੀਕ੍ਰੇਟ ਸਰਵਿਸ’ ਤੇ ਪੁਲੀਸ ਨੇ ਦਖ਼ਲ ਦੇ ਕੇ ਅਣਸੁਖਾਵੀਂ ਘਟਨਾ ਵਾਪਰਨ ...

ਸ਼ਹਿਰ

View All