ਲੁਧਿਆਣਾ: ਥਾਣਾ ਡਿਵੀਜ਼ਨ ਨੰਬਰ ਤਿੰਨ ਦੀ ਪੁਲੀਸ ਨੇ ਇਕ ਵਿਅਕਤੀ ਖ਼ਿਲਾਫ਼ ਮੁੱਖ ਮੰਤਰੀ ਦਾ ਨਕਲੀ ਓਐੱਸਡੀ ਬਣਕੇ ਠੱਗੀ ਮਾਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਮੋਹਨ ਸਿੰਘ ਨੇ ਦੱਸਿਆ ਹੈ ਕਿ ਜੈਸਵਾਲ ਕਲੋਨੀ ਬਸਤੀ ਜੋਧੇਵਾਲ ਵਾਸੀ ਜਤਿਨ ਕੁਮਾਰ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਨੌਲੱਖਾ ਗਾਰਡਨ ਕਲੋਨੀ ਵਾਸੀ ਵਿਜੈ ਪਾਂਡੇ ਨੇ ਆਪਣੇ ਆਪ ਨੂੰ ਮੁੱਖ ਮੰਤਰੀ ਦਾ ਓਐੱਸਡੀ ਦੱਸ ਕੇ ਉਸ ਨਾਲ ਸੇਲ ਟੈਕਸ ਵਿਭਾਗ ਤੋਂ ਮਾਲ ਛੁਡਾਉਣ ਲਈ 20 ਹਜ਼ਾਰ ਰੁਪਏ ਲਏ ਸਨ ਪਰ ਉਹ ਉਸ ਦਾ ਮਾਲ ਨਹੀਂ ਛੁਡਵਾ ਸਕਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਗਏ। ਪੁਲੀਸ ਵੱਲੋਂ ਵਿਜੈ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ