Fake PA of Cabinet Minister arrested: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਨਕਲੀ ਪੀਏ ਗ੍ਰਿਫ਼ਤਾਰ
ਪ੍ਰਾਪਰਟੀ ਡੀਲਰ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ
Advertisement
ਗਗਨਦੀਪ ਅਰੋੜਾ
ਲੁਧਿਆਣਾ, 16 ਫਰਵਰੀ
Advertisement
ਲੁਧਿਆਣਾ ਪੁਲੀਸ ਨੇ ਸ਼ਹਿਰ ਵਿੱਚ ਆਪਣੇ ਆਪ ਨੂੰ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਪੀਏ ਦੱਸਣ ਵਾਲੇ ਨਕਲੀ ਪੀਏ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਦੀ ਪਛਾਣ ਕੁਲਦੀਪ ਸਿੰਘ ਵਜੋਂ ਹੋਈ ਹੈ। ਇਹ ਜਾਣਕਾਰੀ ਮਿਲੀ ਹੈ ਕਿ ਉਸ ਨੇ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਲੋਕਾਂ ਤੋਂ ਪੈਸੇ ਲੈਂਦਾ ਸੀ ਤੇ ਉਹ ਆਪਣੇ ਆਪ ਨੂੰ ਹਰਦੀਪ ਮੁੰਡੀਆਂ ਦਾ ਪੀਏ ਦੱਸ ਕੇ ਕੰਮ ਕਰਵਾਉਣ ਦਾ ਲਾਰਾ ਲਾਉਂਦਾ ਸੀ।
ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ਨੇ ਵਿੱਕੀ ਵਰਮਾ ਨਾਂ ਦੇ ਇੱਕ ਪ੍ਰਾਪਰਟੀ ਡੀਲਰ ਤੋਂ ਕਿਸੇ ਹੋਰ ਦੇ ਨਾਮ ’ਤੇ 3 ਲੱਖ ਰੁਪਏ ਲਏ ਸਨ ਜਿਸ ਤੋਂ ਬਾਅਦ ਜਦੋਂ ਉਸ ਨੂੰ ਇਸ ਦੀ ਅਸਲੀਅਤ ਬਾਰੇ ਪਤਾ ਲੱਗਾ ਤਾਂ ਉਸ ਨੇ ਕੈਬਨਿਟ ਮੰਤਰੀ ਹਰਦੀਪ ਮੁੰਡੀਆਂ ਨੂੰ ਸ਼ਿਕਾਇਤ ਕੀਤੀ ਜਿਸ ਤੋਂ ਬਾਅਦ ਅੱਜ ਮੰਤਰੀ ਦਾ ਪੀਏ ਹੋਣ ਦਾ ਦਾਅਵਾ ਕਰਨ ਵਾਲੇ ਕੁਲਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
Advertisement
×