ਪਾਰਕਿੰਗ ’ਚ ਗੱਡੀਆਂ ’ਤੇ ਡਿੱਗੀ ਕੰਧ

* ਗੱਡੀਆਂ ਦੇ ਮਾਲਕਾਂ ਵੱਲੋਂ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ

ਪਾਰਕਿੰਗ ’ਚ ਗੱਡੀਆਂ ’ਤੇ ਡਿੱਗੀ ਕੰਧ

ਪਾਰਕਿੰਗ ਦੀ ਕੰਧ ਡਿੱਗਣ ਕਾਰਨ ਮਲਬੇ ਹੇਠ ਆ ਕੇ ਨੁਕਸਾਨੀਆਂ ਗਈਆਂ ਗੱਡੀਆਂ। -ਫੋਟੋ: ਹਿਮਾਂਸ਼ੂ

ਸਤਵਿੰਦਰ ਬਸਰਾ 

ਲੁਧਿਆਣਾ, 25 ਜੁਲਾਈ 

ਸਥਾਨਕ ਕਿਤਾਬ ਬਾਜ਼ਾਰ ਨੇੜੇ ਬਣੀ ਪਾਰਕਿੰਗ ਵਿੱਚ ਅੱਜ ਉਸ ਸਮੇਂ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ, ਜਦੋਂ ਕਈ ਮੀਟਰ ਤੱਕ ਕੰਧ ਉੱਥੇ ਖੜ੍ਹੀਆਂ ਗੱਡੀਆਂ ’ਤੇ ਡਿੱਗ ਗਈ ਪਰ ਇਸ ਕੰਧ ਦੇ ਡਿੱਗਣ ਕਾਰਨ ਅੱਧੀ ਦਰਜਨ ਤੋਂ ਵੱਧ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਮੁੱਲ ਦੀ ਪਾਰਕਿੰਗ ਹੋਣ ਕਰ ਕੇ ਗੱਡੀਆਂ ਦੇ ਮਾਲਕਾਂ ਵੱਲੋਂ ਹੋਏ ਨੁਕਸਾਨ ਲਈ ਮੁਆਵਜ਼ੇ ਦੀ ਮੰਗ ਕੀਤੀ ਜਾ ਰਹੀ ਹੈ। 

ਇਸ ਪਾਰਕਿੰਗ ਦੇ ਨਾਲ ਚੌੜਾ ਬਾਜ਼ਾਰ, ਬਿਜਲੀ ਮਾਰਕੀਟ, ਪਿੰਡੀ ਸਟ੍ਰੀਟ, ਘੰਟਾ ਘਰ, ਗਿਰਜਾ ਚੌਕ, ਦਰੇਸੀ ਮਾਰਕੀਟ, ਕਈ ਬਾਜ਼ਾਰ ਲੱਗਦੇ ਹੋਣ ਕਰ ਕੇ ਬਹੁਤੇ ਦੁਕਾਨਦਾਰਾਂ ਵੱਲੋਂ ਆਪਣੀਆਂ ਗੱਡੀਆਂ ਇੱਥੇ ਹੀ ਖੜ੍ਹੀਆਂ ਕੀਤੀਆਂ ਜਾਂਦੀਆਂ ਹਨ। ਇਸ ਦੇ ਬਦਲੇ ਵਿੱਚ ਉਨ੍ਹਾਂ ਨੂੰ ਕਿਰਾਇਆ ਵੀ ਦੇਣਾ ਪੈਂਦਾ ਹੈ। ਆਮ ਦਿਨਾਂ ਦੀ ਤਰ੍ਹਾਂ ਅੱਜ ਵੀ ਇਨਾਂ ਦੁਕਾਨਦਾਰਾਂ ਵੱਲੋਂ ਆਪਣੀਆਂ ਗੱਡੀਆਂ ਇੱਥੇ ਪਾਰਕ ਕੀਤੀਆਂ ਹੋਈਆਂ ਸਨ ਕਿ ਅਚਾਨਕ ਪਾਰਕਿੰਗ ਵਾਲੀ ਕੰਧ ਡਿੱਗ ਗਈ। ਇਸ ਕੰਧ ਦੇ ਡਿੱਗਣ ਕਾਰਨ ਅੱਠ ਦੇ ਕਰੀਬ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਇਹ ਪਾਰਕਿੰਗ ਜ਼ਿਲ੍ਹਾ ਪਰਿਸ਼ਦ ਦੇ ਅਧੀਨ ਆਉਂਦੀ ਦੱਸੀ ਗਈ ਹੈ। ਇੱਕ ਗੱਡੀ ਦੇ ਮਾਲਕ ਅਤੇ ਪਾਰਕਿੰਗ ਦੇ ਨੇੜੇ ਮੋਬਾਈਲਾਂ ਦੀ ਦੁਕਾਨ ਕਰਦੇ ਸਾਹਿਲ ਰਾਣਾ ਦਾ ਕਹਿਣਾ ਸੀ ਕਿ ਉਸ ਨੇ ਕੁਝ ਸਮਾਂ ਪਹਿਲਾਂ ਮਹਿੰਦਰਾ ਥਾਰ ਜੀਪ ਨਵੀਂ ਖ਼ਰੀਦੀ ਸੀ। ਕੰਧ ਡਿੱਗਣ ਕਾਰਨ ਉਸ ਦੀ ਗੱਡੀ ਦਾ ਇੰਜਣ ਬੁਰੀ ਤਰ੍ਹਾਂ ਭੰਨ੍ਹਿਆ ਗਿਆ। ਇੱਕ ਹੋਰ ਗੱਡੀ ਮਾਲਕ ਸਾਹਿਲ ਦਾ ਕਹਿਣਾ ਸੀ ਕਿ ਜੇਕਰ ਪਾਰਕਿੰਗ ਵਿੱਚ ਗੱਡੀ ਖੜ੍ਹੀ ਕਰਨ ਦਾ ਕਿਰਾਇਆ ਲਿਆ ਜਾਂਦਾ ਹੈ ਤਾਂ ਨੁਕਸਾਨ ਦਾ ਮੁਆਵਜ਼ਾ ਵੀ ਪਾਰਕਿੰਗ ਵਾਲਿਆਂ ਨੂੰ ਦੇਣਾ ਚਾਹੀਦਾ ਹੈ। ਗੱਡੀਆਂ ਦੇ ਮਾਲਕਾਂ ਦਾ ਕਹਿਣਾ ਸੀ ਕਿ ਪਾਰਕਿੰਗ ਵਾਲੀ ਕੰਧ ਕਾਫੀ ਖਸਤਾ ਹਾਲਤ ਵਿੱਚ ਸੀ ਜਿਸ ਨੂੰ ਠੀਕ ਕਰਨ ਦੀ ਜ਼ਿੰਮੇਵਾਰੀ ਪਾਰਕਿੰਗ ਵਾਲਿਆਂ ਦੀ ਬਣਦੀ ਸੀ। 

ਥਾਣਾ ਕੋਤਵਾਲੀ ਦੇ ਏਐੱਸਆਈ ਹਰਜੀਤ ਸਿੰਘ ਨੇ ਦੱਸਿਆ ਕਿ ਉਹ ਘਟਨਾ ਵਾਲੀ ਥਾਂ ’ਤੇ ਗਏ ਸਨ। ਕੰਧ ਡਿਗਣ ਦੇ ਭਾਵੇਂ ਅਸਲੀ ਕਾਰਨਾਂ ਦਾ ਤਾਂ ਪਤਾ ਨਹੀਂ ਲੱਗ ਸਕਿਆ ਪਰ ਇਹ ਕੰਧ ਅੰਦਰੋਂ ਖੋਖਲੀ ਹੋਣ ਅਤੇ ਮੀਂਹ ਕਰ ਕੇ ਡਿੱਗਣ ਦਾ ਖਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪੁੱਛਣ ’ਤੇ ਉਨ੍ਹਾਂ ਦੱਸਿਆ ਕਿ ਅਜੇ ਤੱਕ ਕਿਸੇ ਵੀ ਗੱਡੀ ਮਾਲਕ ਨੇ ਹੋਏ ਨੁਕਸਾਨ ਸਬੰਧੀ ਉਨ੍ਹਾਂ ਨੂੰ ਸ਼ਿਕਾਇਤ ਦਰਜ ਨਹੀਂ ਕਰਵਾਈ। 

ਲੁਧਿਆਣਾ ਵਿੱਚ ਮੀਂਹ ਤੋਂ ਬਾਅਦ ਹੁੰਮਸ ਵਧੀ

ਲੁਧਿਆਣਾ: ਸਨਅਤੀ ਸ਼ਹਿਰ ਲੁਧਿਆਣਾ ਵਿੱਚ ਅੱਜ ਵੱਖ-ਵੱਖ ਸਮੇਂ ਦੌਰਾਨ ਵੱਖ ਵੱਖ ਇਲਾਕਿਆਂ ਵਿੱਚ ਮੀਂਹ ਪੈਣ ਨਾਲ ਭਾਵੇਂ ਲੋਕਾਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੀ ਹੈ ਪਰ ਹੁੰਮਸ ਵਾਲੇ ਮੌਸਮ ਨੇ ਸਾਰਾ ਦਿਨ ਨੱਕ ਵਿੱਚ ਦਮ ਕਰੀ ਰੱਖਿਆ। ਦੇਰ ਸ਼ਾਮ ਤੱਕ ਵੀ ਅਕਾਸ਼ ਵਿੱਚ ਬੱਦਲਵਾਈ ਛਾਈ ਹੋਈ ਸੀ। ਐਤਵਾਰ ਨੂੰ ਲੁਧਿਆਣਾ ਵਿੱਚ ਮੌਸਮ ਵੀ ਲੋਕਾਂ ਨਾਲ ਲੁਕਣ ਮੀਟੀ ਖੇਡਦਾ ਰਿਹਾ। ਸਵੇਰ ਸਮੇਂ ਭਾਵੇਂ ਮੁੰਡੀਆਂ ਕਲਾਂ, ਫੌਕਲ ਪੁਆਇੰਟ ਆਦਿ ਇਲਾਕਿਆਂ ਵਿੱਚ ਕਿਣਮਿਣ ਹੋਈ ਜਦਕਿ ਸਮਰਾਲਾ ਚੌਂਕ, ਜਮਾਲਪੁਰ ਚੌਂਕ, ਸੈਕਟਰ-32, ਫਿਰੋਜ਼ਪੁਰ ਰੋਡ, ਜੋਧੇਵਾਲ ਬਸਤੀ, ਤਾਜਪੁਰ ਰੋਡ ਆਦਿ ਇਲਾਕਿਆਂ ਵਿੱਚ ਭਰਵਾਂ ਮੀਂਹ ਪਿਆ। ਦੁਪਹਿਰ ਤੋਂ ਬਾਅਦ ਫਿਰ ਸਾਰੇ ਹੀ ਇਲਾਕਿਆਂ ਵਿੱਚ ਕਰੀਬ ਇੱਕ-ਡੇਢ ਘੰਟਾ ਹਲਕੇ ਤੋਂ ਭਾਰਾ ਮੀਂਹ ਪਿਆ। ਇਸ ਮੀਂਹ ਨਾਲ ਜਿੱਥੇ ਲੋਕਾਂ ਨੂੰ ਤਿੱਖੀ ਧੁੱਪ ਤੋਂ ਕੁੱਝ ਰਾਹਤ ਮਿਲੀ ਉੱਥੇ ਮੀਂਹ ਤੋਂ ਬਾਅਦ ਬਣੇ ਹੁੰਮਸ ਵਾਲੇ ਮੌਸਮ ਕਾਰਨ ਭਾਰੀ ਪ੍ਰੇਸ਼ਾਨੀ ਵੀ ਝੱਲਣੀ ਪਈ। ਦੂਜੇ ਪਾਸੇ ਪੀਏਯੂ ਮੌਸਮ ਵਿਭਾਗ ਦੀ ਮਾਹਿਰ ਡਾ. ਕੇਕੇ ਗਿੱਲ ਨੇ ਦੱਸਿਆ ਕਿ ਲੁਧਿਆਣਾ ਦੇ ਮੁਕਾਬਲੇ ਅੱਜ ਅੰਮ੍ਰਿਤਸਰ ਵਾਲੇ ਪਾਸੇ ਵੱਧ ਮੀਂਹ ਪਿਆ ਹੈ। ਉਨ੍ਹਾਂ ਅਨੁਸਾਰ ਮੋਸਮ ਵਿੱਚ ਜਿੰਨੀਂ ਵੱਧ ਹੁੰਮਸ ਹੋਵੇਗੀ, ਉਨੀਂ ਹੀ ਮੀਂਹ ਪੈਣ ਦੀ ਸੰਭਾਵਨਾ ਵੱਧ ਹੁੰਦੀ ਹੈ। ਡਾ. ਗਿੱਲ ਨੇ 26 ਤੋਂ 29 ਜੁਲਾਈ ਤੱਕ ਲੁਧਿਆਣਾ ਸਮੇਤ ਹੋਰ ਕਈ ਜ਼ਿਲਿ੍ਹਆਂ ਵਿੱਚ ਹਲਕੇ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All