ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਸਥਾਨਕ ਗੁਰੂ ਹਰਗੋਬਿੰਦ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਬੀ.ਐੱਡ ਅਤੇ ਐੱਮ.ਐੱਡ ਸਾਲ ਪਹਿਲਾ ਦੇ ਵਿਦਿਆਰਥੀਆਂ ਨੇ ਬੀ.ਐੱਡ ਅਤੇ ਐੱਮ.ਐੱਡ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਨੂੰ ਸ਼ੁੱਭ ਇੱਛਾਵਾਂ ਨਾਲ ਵਿਦਾਇਗੀ ਦਿੱਤੀ। ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਸ਼ਾਨਦਾਰ ਸਭਿਆਚਾਰਕ ਪ੍ਰੋਗਰਾਮ ਨੇ ਇਸ ਘੜੀ ਨੂੰ ਸ਼ਾਨਦਾਰ ਅਤੇ ਜਾਨਦਾਰ ਬਣਾ ਦਿੱਤਾ। ਆਸ਼ੂਤੋਸ਼ ਅਤੇ ਜਸਪ੍ਰੀਤ ਕੌਰ ਬੀ.ਐੱਡ. ਦੂਜੇ ਸਾਲ ਦੇ ਵਿਦਿਆਰਥੀਆਂ ਨੂੰ ਮਿਸਟਰ ਅਤੇ ਮਿਸ ਵਿਦਾਇਗੀ ਚੁਣਿਆ ਗਿਆ। ਪ੍ਰਿੰਸੀਪਲ ਡਾ. ਪਰਗਟ ਸਿੰਘ ਗਰਚਾ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।