ਪਾਇਲ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਦੋਰਾਹਾ ਲੁਧਿਆਣਾ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਅਮਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਮ ਸਿੰਘ ਪਾਲ ਦੀ ਅਗਵਾਈ ਹੇਠ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਾਂ ਸਬੰਧੀ ਕੋਆਪ੍ਰੇਟਿਵ ਸੁਸਾਇਟੀ ਪਿੰਡ ਜਰਗੜ੍ਹੀ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਸੋਨੂੰ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਪਰਾਲੀ ਪ੍ਰਬੰਧਾਂ ਸਬੰਧੀ ਸਰਕਾਰ ਦੀਆਂ ਹਦਾਇਤਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਕਿਸਾਨਾਂ ਦੇ ਫੋਨਾਂ ਵਿੱਚ ਆਈਖੇਤ ਐੱਪ ਵੀ ਡਾਊਨਲੋਡ ਕਰਵਾਈ। ਇਸ ਮਗਰੋਂ ਕਿਸਾਨਾਂ ਵੱਲੋਂ ਲਈਆਂ ਗਈਆਂ ਮਸ਼ੀਨਾਂ ਦੀ ਵੈਰੀਫਿਕੇਸ਼ਨ ਵੀ ਕੀਤੀ ਗਈ। ਕੈਂਪ ਵਿੱਚ ਸਮਾਜ ਸੇਵੀ ਅਵਤਾਰ ਸਿੰਘ ਗਿੱਲ, ਸਤਿਨਾਮ ਸਿੰਘ, ਧਰਮਿੰਦਰ ਸਿੰਘ, ਸੁਖਦੀਪ ਸਿੰਘ ਅਤੇ ਜਗਤਾਰ ਸਿੰਘ ਨੇ ਭਾਗ ਲਿਆ। -ਪੱਤਰ ਪ੍ਰੇਰਕ