ਕਿਸਾਨ ਆਗੂ ਦੀ ਦਿਲ ਦਾ ਪੈਣ ਨਾਲ ਮੌਤ
ਰਾਏਕੋਟ, 9 ਮਾਰਚ
ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਦੱਧਾਹੂਰ ਇਕਾਈ ਦੇ ਨੌਜਵਾਨ ਪ੍ਰਧਾਨ ਮਨਦੀਪ ਸਿੰਘ ਸੋਨੀ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਕਿਸਾਨ ਆਗੂ ਦੀ ਅੰਤਿਮ ਵਿਦਾਇਗੀ ਮੌਕੇ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਧਨੇਰ, ਇਨਕਲਾਬੀ ਕੇਂਦਰ ਦੇ ਸੂਬਾ ਪ੍ਰਧਾਨ ਸਾਥੀ ਨਰਾਇਣ ਦੱਤ, ਨਾਨਕ ਸਿੰਘ ਅਮਲਾ ਸਿੰਘ ਵਾਲਾ, ਡਾ. ਰਜਿੰਦਰ ਪਾਲ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਵੱਡੀ ਗਿਣਤੀ ਆਗੂ ਸ਼ਾਮਲ ਹੋਏ। ਮਨਦੀਪ ਸਿੰਘ (42) ਭਾਕਿਯੂ (ਡਕੌਂਦਾ) ਦਿੱਲੀ ਦੇ ਇਤਿਹਾਸਕ ਕਿਸਾਨ ਮੋਰਚੇ ਵਿੱਚ ਵੱਡੀ ਭੂਮਿਕਾ ਨਿਭਾਈ ਸੀ। ਜਥੇਬੰਦੀ ਦੇ ਸੂਬਾ ਖ਼ਜ਼ਾਨਚੀ ਗੁਰਦੇਵ ਸਿੰਘ ਮਾਂਗੇਵਾਲ ਅਤੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਹਰਦਾਸਪੁਰਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਕਿਸਾਨ ਆਗੂਆਂ ਨੇ ਆਏ ਦਿਨ ਦਿਲ ਦਾ ਦੌਰਾ ਪੈਣ ਨਾਲ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਨੂੰ ਚਿੰਤਾ ਦਾ ਵਿਸ਼ਾ ਦੱਸਿਆ। ਕਿਸਾਨ ਆਗੂ ਮਨਦੀਪ ਸਿੰਘ ਆਪਣੇ ਪਿੱਛੇ ਮਾਤਾ ਰਣਜੀਤ ਕੌਰ, ਪਿਤਾ ਆਤਮਾ ਸਿੰਘ, ਜਗਦੀਪ ਸਿੰਘ, ਪ੍ਰਦੀਪ ਸਿੰਘ ਭਰਾ ਅਤੇ ਪਤਨੀ ਸਮੇਤ 14 ਸਾਲ ਦੇ ਪੁੱਤਰ ਏਕਮਜੋਤ ਸਿੰਘ ਨੂੰ ਛੱਡ ਗਿਆ ਹੈ।