ਦੋਰਾਹਾ: ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਕੌਮੀ ਪ੍ਰਧਾਨ, ਸੰਯੁਕਤ ਸਮਾਜ ਮੋਰਚੇ ਪ੍ਰਮੁੱਖ ਬਲਬੀਰ ਸਿੰਘ ਰਾਜੇਵਾਲ ਸਮਰਾਲਾ ਵਿਧਾਨ ਸਭਾ ਹਲਕੇ ਤੋਂ ਰਿਕਾਰਡ ਤੋੜ ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕਰਨਗੇ। ਇਹ ਗੱਲ ਅੱਜ ਇਥੇ ਕਿਸਾਨ ਆਗੂ ਰਜਿੰਦਰ ਸਿੰਘ ਕੋਟ ਪਨੈਚ ਤੇ ਪ੍ਰਗਟ ਸਿੰਘ ਨੇ ਕਹੀ। ਉਹ ਅੱਜ ਇੱਥੇ ਪਾਰਟੀ ਦੇ ਪ੍ਰਚਾਰ ਲਈ ਆਏ ਸਨ। ਪ੍ਰਗਟ ਸਿੰਘ ਨੇ ਕਿਹਾ ਕਿ ਹੁਣ ਤੱਕ ਹਰ ਰਾਜਸੀ ਪਾਰਟੀ ਨੇ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਆਪਣੀਆਂ ਜੇਬਾਂ ਹੀ ਭਰੀਆਂ ਹਨ, ਜਿਸ ਕਾਰਨ ਪੰਜਾਬ ਨੂੰ ਹੁਣ ਤੀਜੇ ਬਦਲ ਦੀ ਨਹੀਂ ਸਗੋਂ ਪੰਜਾਬ ਦੀ ਆਰਥਿਕਤਾ ਨੂੰ ਲੀਹ ’ਤੇ ਲਿਆਉਣ ਵਾਲੇ ਸਿਆਣੇ ਤੇ ਸੂਝਵਾਨ ਵਿਅਕਤੀ ਦੀ ਲੋੜ ਹੈ। ਇਸ ਮੌਕੇ ਪ੍ਰਗਟ ਸਿੰਘ ਰਾਏ, ਗੁਰਜੰਟ ਸਿੰਘ, ਗੁਰਦੀਪ ਸਿੰਘ, ਦਲਵਾਰਾ ਸਿੰਘ, ਬਲਵੰਤ ਸਿੰਘ, ਜਰਨੈਲ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ। -ਪੱਤਰ ਪ੍ਰੇਰਕ