Farmer Protest: ਕਿਸਾਨਾਂ ਵੱਲੋਂ ਜ਼ਿਲ੍ਹਾ ਪੱਧਰੀ ਧਰਨਿਆਂ ਲਈ ਲਾਮਬੰਦੀ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦੋ ਜੂਨ ਨੂੰ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦੇ ਕੇ ਡਿਪਟੀ ਕਮਿਸ਼ਨਰ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜ਼ਿਲ੍ਹਾ ਇਕਾਈ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਸੁਦਾਗਰ...
ਸੰਯੁਕਤ ਕਿਸਾਨ ਮੋਰਚੇ ਵੱਲੋਂ ਦੋ ਜੂਨ ਨੂੰ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਧਰਨੇ ਦੇ ਕੇ ਡਿਪਟੀ ਕਮਿਸ਼ਨਰ ਰਾਹੀਂ ਕੇਂਦਰ ਸਰਕਾਰ ਨੂੰ ਮੰਗ ਪੱਤਰ ਦਿੱਤੇ ਜਾਣਗੇ। ਇਸ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਜ਼ਿਲ੍ਹਾ ਇਕਾਈ ਦੀ ਮੀਟਿੰਗ ਸ਼ਹੀਦ ਕਰਨੈਲ ਸਿੰਘ ਈਸੜੂ ਭਵਨ ਵਿੱਚ ਸੁਦਾਗਰ ਸਿੰਘ ਘੁਡਾਣੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਧਰਨੇ ਦੀਆਂ ਤਿਆਰੀਆਂ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ।
ਮੰਗ ਪੱਤਰ ਸਬੰਧੀ ਜਾਣਕਾਰੀ ਦਿੰਦਿਆਂ ਰਘਬੀਰ ਸਿੰਘ ਬੈਨੀਪਾਲ, ਆਲ ਇੰਡੀਆ ਕਿਸਾਨ ਸਭਾ ਦੇ ਚਮਕੌਰ ਸਿੰਘ ਅਤੇ ਬੀ ਕੇ ਯੂ (ਏਕਤਾ) ਡਕੌਂਦਾ (ਧਨੇਰ) ਦੇ ਰਜਿੰਦਰ ਸਿੰਘ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਨੁਮਾਇੰਦਗੀ ਖੋਹਣ ਵਾਲਾ ਨੋਟੀਫਿਕੇਸ਼ਨ ਰੱਦ ਕਰਨ, ਖਾਦ ਤੇ ਡੀਜ਼ਲ ਦੀ ਸਪਲਾਈ ਯਕੀਨੀ ਬਣਾਉਣ ਅਤੇ ਤੇਲ ਕੀਮਤ ਵਿੱਚ ਕੀਤਾ ਵਾਧਾ ਵਾਪਸ ਲੈਣ, ਐੱਮ ਐੱਸ ਪੀ ’ਤੇ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਆਦਿ ਦੀ ਮੰਗ ਕੀਤੀ ਗਈ ਹੈ।
ਇਸ ਮੌਕੇ ਗੁਰਵਿੰਦਰ ਸਿੰਘ, ਪਵਨਦੀਪ ਸਿੰਘ ਮੇਹਲੋਂ, ਪ੍ਰਗਟ ਸਿੰਘ ਪਨੈਚ ਰਾਜੇਵਾਲ, ਸ਼ਮਸ਼ੇਰ ਸਿੰਘ ਆਸੀ ਪੰਜਾਬ ਕਿਸਾਨ ਯੂਨੀਅਨ, ਡਾ. ਅਮਨਪ੍ਰੀਤ ਸਿੰਘ ਬਰਮਾਲੀਪੁਰ, ਸਾਧੂ ਸਿੰਘ ਅਚਰਵਾਲ ਅਤੇ ਮਨਪ੍ਰੀਤ ਸਿੰਘ ਘਲਾਲ ਨੇ ਵੀ ਆਪਣੇ ਵਿਚਾਰ ਰੱਖੇ।

