ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਦਹੇੜੂ ਦੇ ਗੁਰਦੁਆਰਾ ਸਾਹਿਬ ਵਿੱਚ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ 24 ਸਤੰਬਰ ਨੂੰ ਸਵੇਰੇ 10 ਵਜੇ ਲਾਇਆ ਜਾ ਰਿਹਾ ਹੈ। ਇਸ ਕੈਂਪ ਦੌਰਾਨ ‘ਆਓ ਧਰਤੀ ਮਾਂ ਬਚਾਈਏ, ਪਰਾਲੀ ਨੂੰ ਅੱਗ ਨਾ ਲਗਾਈਏ’ ਤਹਿਤ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਖੇਤੀਬਾੜੀ ਅਫ਼ਸਰ ਡਾ. ਰਮਿੰਦਰ ਸਿੰਘ ਸਿੱਧੂ ਪਰਾਲੀ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਸਬੰਧੀ ਸਬੰਧੀ ਜਾਣਕਾਰੀ ਦੇਣਗੇ। ਇਸ ਮੌਕੇ ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸ਼ਾਮਲ ਹੋਣਗੇ ਜਦੋਂਕਿ ਐੱਸ ਡੀ ਐੱਮ ਡਾ. ਬਲਜਿੰਦਰ ਸਿੰਘ ਢਿੱਲੋਂ ਕੈਂਪ ਦਾ ਉਦਘਾਟਨ ਕਰਨਗੇ।